• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟਰੀ ਲਈ NOC ਦੀ ਸ਼ਰਤ ਹਟਾਈ !

https://www.surreynewsbc.com/wp-content/uploads/2024/08/3F9BC7A8-1F65-4181-981F-25D9101CCB70.jpeg
Staff Report
September 4, 2024 9:04am

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ -2024’ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਸਦਨ ਵਿੱਚ ਬੋਲਦਿਆਂ ਮੁਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਅਸੀਂ ਅੱਜ ਪਲਾਟਾਂ ਲਈ NOC ਦੀ ਸ਼ਰਤ ਖ਼ਤਮ ਕਰ ਰਹੇ ਹਾਂ। ਪਿਛਲੇ ਸਮਿਆਂ ‘ਚ ਲੀਡਰਾਂ ਦੀ ਸ਼ਹਿ ‘ਤੇ ਗ਼ੈਰ ਕਾਨੂੰਨੀ ਕਲੋਨੀਆਂ ਕੱਟੀਆਂ ਜਾਣ ਕਾਰਨ ਆਮ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਐਕਟ ਅਧੀਨ ਰਜਿਸਟਰਡ ਕੋਈ ਵੀ ਵਿਅਕਤੀ ਜਾਂ ਪ੍ਰਮੋਟਰ ਜਾਂ ਉਸ ਦਾ ਏਜੰਟ ਅਤੇ ਕੋਈ ਵੀ ਹੋਰ ਪ੍ਰਮੋਟਰ, ਜੋ ਬਿਨਾਂ ਕਿਸੇ ਵਾਜਬ ਕਾਰਨ ਦੇ, ਐਕਟ ਦੀ ਧਾਰਾ-5 ਦੇ ਉਪਬੰਧਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ ਜਾਂ ਉਲੰਘਣਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਘੱਟੋ-ਘੱਟ 25 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਜਿਸ ਨੂੰ ਪੰਜ ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜ਼ਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ ਜਦਕਿ ਹਰ ਵਾਰ ਇਹ ਸ਼ਰਤ ਲਾਈ ਗਈ ਸੀ ਕਿ ਇਹ ਰਾਹਤ ਆਖ਼ਰੀ ਵਾਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਭ ਤੋਂ ਤਜਰਬੇਕਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਹੋਣ ਕਾਰਨ ਉਨ੍ਹਾਂ ਨੇ ਇਹ ਫੈਸਲਾ ਆਮ ਲੋਕਾਂ ਦੇ ਪਲਾਟਾਂ ਨੂੰ ਕਾਨੂੰਨੀ ਜਾਮਾ ਪਹਿਨਾਉਣ ਲਈ ਲਿਆ ਹੈ, ਨਾ ਕਿ ਗੈਰ-ਕਾਨੂੰਨੀ ਕਲੋਨੀਆਂ ਨੂੰ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਸ ਨੇ 31 ਜੁਲਾਈ, 2024 ਤੱਕ ਗੈਰ-ਕਾਨੂੰਨੀ ਕਲੋਨੀ ’ਚ 500 ਗਜ਼ ਤੱਕ ਦਾ ਪਲਾਟ ਖਰੀਦਿਆ ਹੈ, ਉਹ 2 ਨਵੰਬਰ ਤੱਕ ਰਜਿਸਟਰੀ ਕਰਵਾ ਸਕਦਾ ਹੈ। ਇਸ ਲਈ ਹੁਣ ਐੱਨਓਸੀ ਦੀ ਲੋੜ ਨਹੀਂ ਪਵੇਗੀ। 2 ਨਵੰਬਰ ਦੀ ਤਰੀਕ ਅਸੀਂ ਤਾਂ ਚੁਣੀ ਹੈ ਕਿਉਂਕਿ 1 ਅਕਤੂਬਰ ਨੂੰ ਝੋਨਾ ਆ ਜਾਂਦਾ ਹੈ ਤੇ 20-25 ਅਕਤੂਬਰ ਤੱਕ ਆੜ੍ਹਤੀਆ ਪੈਸੇ ਦੇ ਦਿੰਦਾ ਹੈ ਤਾਂ ਜੋ ਉਹ ਵਿਅਕਤੀ 2 ਤਰੀਕ ਤੋਂ ਪਹਿਲਾਂ-ਪਹਿਲਾਂ ਰਜਿਸਟਰੀ ਕਰਵਾ ਲਵੇ ਜਿਸ ਨਾਲ਼ ਉਸ ਨੂੰ ਨਿਯਮਾਂ ਮੁਤਾਬਕ ਸਾਰੀਆਂ ਸਰਕਾਰੀ ਸੁਵਿਧਾਵਾਂ ਮਿਲ ਜਾਣਗੀਆਂ।

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੋਧ ਨਾਲ ਹੁਣ ਲੋਕ ਬਿਨਾਂ ਕਿਸੇ ਮੁਸ਼ਕਲ ਦੇ ਬਿਜਲੀ ਕੁਨੈਕਸ਼ਨ, ਸੀਵਰੇਜ ਅਤੇ ਰਜਿਸਟਰੀ ਵਰਗੀਆਂ ਬੁਨਿਆਦੀ ਲੋੜਾਂ ਪੂਰੀਆਂ ਕਰ ਸਕਣਗੇ

 

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News