• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday June 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ‘ਚ ਬੈਅ ਜ਼ਮੀਨਾਂ ਤੋਂ ਸਰਕਾਰ ਨੂੰ ਭਾਰੀ ਆਮਦਨ , ਮਾਲ ਮੰਤਰੀ ਜਿੰਪਾ ਨੇ NRI ਲਈ ਫੋਨ ਨੰਬਰ ਕੀਤਾ ਜਾਰੀ ।

https://www.surreynewsbc.com/wp-content/uploads/2024/07/33AEC6CD-AFA2-4A07-8008-AA585C645458.jpeg
Staff Report
July 6, 2024 9:56pm

ਚੰਡੀਗੜ੍ਹ-ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਵਾਹੀਯੋਗ ਜ਼ਮੀਨਾਂ ਤੇਜ਼ੀ ਨਾਲ ਬੈਅ ਹੋਣ ਲੱਗੀਆਂ ਹਨ।  ਪੰਜਾਬ ਸਰਕਾਰ ਨੂੰ ਜ਼ਮੀਨ- ਜਾਇਦਾਦ ਦੀਆਂ ਰਜਿਸਟਰੀਆਂ ਤੋਂ ਵਾਧੂ ਆਮਦਨ ਹੋ ਰਹੀ ਹੈ । ਸੂਬੇ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਗਰਿਕ ਮਾਲ ਵਿਭਾਗ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ 8184900002 ਅਤੇ ਐੱਨ.ਆਰ.ਆਈਜ਼ 9464100168 ਨੰਬਰ ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ ਕੀਤੀ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...