• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday March 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਚਾਇਤਾਂ ਆਪਣੇ ਪਿੰਡਾਂ ਨੂੰ ‘ਵਿਕਾਸ ਦੇ ਧੁਰੇ’ ਵਿੱਚ ਤਬਦੀਲ ਕਰਨ – ਮੁੱਖ ਮੰਤਰੀ ਮਾਨ

https://www.surreynewsbc.com/wp-content/uploads/2024/11/424A6108-43E5-4032-AC07-F6F07AFC1A70.jpeg
Staff Report
November 19, 2024 8:17am

ਸੰਗਰੂਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉੱਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਉਹਨਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਜਿਸ ਲਈ ਸੂਬਾ ਸਰਕਾਰ ਹਰ ਹਰਬਾ ਵਰਤੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂਹ ਹੁੰਦੀਆਂ ਹਨ ਅਤੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਾ ਇੱਕ ਇਤਿਹਾਸਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਂ ਨੂੰ ਲੋਕਾਂ ਨੇ ਚੁਣਿਆ ਹੈ ਅਤੇ ਅੱਜ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਅਜਿਹੇ ਸਮਾਰੋਹ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਪੰਚਾਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫ਼ੈਸਲੇ ਪੂਰੇ ਜਨਤਕ ਮਸ਼ਵਰੇ ਨਾਲ ਲੈਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੇ ਇਜਲਾਸ ਸੱਦਣ ਲਈ ਵੀ ਆਖਿਆ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News