• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੇ ਨੇ ਮੁੱਖ ਮੰਤਰੀ- ਪ੍ਰਗਟ ਸਿੰਘ

https://www.surreynewsbc.com/wp-content/uploads/2024/07/11837A38-8D74-49D0-AD97-AA4C81E8350E.jpeg
ਸਟਾਫ਼ ਰਿਪੋਰਟਰ
March 3, 2025 11:19am

ਚੰਡੀਗੜ੍ਹ- ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ । ਸੰਯੁਕਤ ਕਿਸਾਨ ਮੋਰਚਾ ਦੇ ਆਗੂਆ ਦੀ ਮੁੱਖ ਮੰਤਰੀ ਮਾਨ ਨਾਲ ਹੋਈ ਇਸ ਬੈਠਕ ਦੇ  ਬੇਨਤੀਜਾ ਖਤਮ ਹੋਣ ਮਗਰੋਂ ਪੰਜਾਬ ਕਾਂਗਰਸ ਦੇ ਆਗੂ ਪ੍ਰਗਟ ਸਿੰਘ ਨੇ ਕਿਹਾ, “ਪੰਜਾਬ ਦੇ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਕਿਸਾਨਾਂ ਨਾਲ ਅਜਿਹਾ ਵਿਵਹਾਰ ਨਹੀਂ ਕੀਤਾ, ਜਿਹੜਾ ਭਗਵੰਤ ਮਾਨ ਕਰ ਰਿਹਾ ਹੈ!”

ਉਨ੍ਹਾਂ ਕਿਹਾ, “ਇਹ ਸਿਰਫ਼ ਭਾਜਪਾ ਦੀ ਧਰੁਵੀਕਰਨ ਦੀ ਰਾਜਨੀਤੀ ਚਲਾਉਣ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਇੱਕ ਸਾਜ਼ਿਸ਼ ਹੈ! ਜੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਚਮੁੱਚ ਪੰਜਾਬ ਬੰਦ ਦੀ ਚਿੰਤਾ ਹੁੰਦੀ, ਤਾਂ ਉਹ ਪਿਛਲੇ ਇੱਕ ਸਾਲ ਤੋਂ ਪੰਜਾਬ ਦੇ ਬਾਰਡਰ ਬੰਦ ਕਰਨ ਵਾਲੀ ਭਾਜਪਾ ਦੀ ਹਰਿਆਣਾ ਸਰਕਾਰ ਖਿਲਾਫ਼ ਕਾਰਵਾਈ ਕਰਦੇ!”

ਮੁੱਖ ਮੰਤਰੀ ਨੂੰ ਸਵਾਲਾਂ ਦੇ ਘੇਰੇ ਵਿੱਚ ਲੈੰਦਿਆ ਹੋਇਆ ਵਿਧਾਇਕ ਪ੍ਰਗਟ ਸਿੰਘ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਭਾਜਪਾ ਦੀ ਮਿਲੀਭੁਗਤ ਨਾਲ ਕਿਸਾਨਾਂ ਨੂੰ ਬਦਨਾਮ ਕਰ ਰਹੇ ਹਨ ।

ਉਨ੍ਹਾਂ ਕਿਹਾ, “ਪਿਛਲੇ ਇੱਕ ਸਾਲ ਤੋਂ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਬੰਦ ਕਰਨ ਵਾਲੀ ਭਾਜਪਾ ਦੀ ਹਰਿਆਣਾ ਸਰਕਾਰ ਖਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ?

“ਭਾਜਪਾ ਵੱਲੋਂ ਪੰਜਾਬ ਦੇ ਬਾਰਡਰ ਗੈਰ ਸੰਵਿਧਾਨਿਕ ਤਰੀਕੇ ਨਾਲ ਬੰਦ ਕੀਤੇ ਜਾਣ ਖਿਲਾਫ ਸੁਪਰੀਮ ਕੋਰਟ ਕਿਉਂ ਨਹੀਂ ਗਏ?”

“ਵਿਧਾਨ ਸਭਾ ਵਿੱਚ ਇਸ ਸੰਬੰਧੀ ਭਾਜਪਾ ਦੀ ਹਰਿਆਣਾ ਸਰਕਾਰ ਖਿਲਾਫ਼ ਰੋਸ ਮਤਾ ਲੈਕੇ ਆਉਣ ਤੋਂ ਭਗੌੜੇ ਕਿਉਂ ਹੋਏ?”

ਇਸੇ ਦੌਰਾਨ ਕਿਸਾਨ ਆਗੂਆਂ ਨੇ ਮੰਗਾਂ ਮਨਵਾਉਣ ਲਈ 5 ਮਾਰਚ ਨੂੰ ਰਾਜਧਾਨੀ ਵੱਲ ਕੂਚ ਕਰਨ ਅਤੇ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਹੋਇਆ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News