
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਿੰਦਰ ਝੋਟਾ ਕਤਲ ਕੇਸ ਦੀ ਜਾਂਚ ਕੇਂਦਰੀ ਜਾਂਚ ਏਜੰਸੀ CBI ਨੂੰ ਸੌਂਪਣ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ । ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ ।”
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਇਹ ਅਹਿਮ ਐਲਾਨ ਅੱਜ ਐਨ ਉਸ ਸਮੇਂ ਕੀਤਾ ਗਿਆ ਹੈ ਜਦੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਫੇਰੀ ‘ਤੇ ਆਏ ਹੋਏ ਹਨ ।

Comments