• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਵਿੱਚ ਔਰਤਾਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਵੱਡਾ ਐਲਾਨ!

https://www.surreynewsbc.com/wp-content/uploads/2025/03/IMG_9516.jpeg
ਸਟਾਫ਼ ਰਿਪੋਰਟ
March 7, 2025 8:43am

ਚੰਡੀਗੜ੍ਹ- ਪੰਜਾਬ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪ੍ਰੋਜੈਕਟ ‘ਹਿਫ਼ਾਜ਼ਤ’ ਦੀ ਸ਼ੁਰੂਆਤ ਕੀਤੀ ਗਈ ਹੈ। ਔਰਤਾਂ ਨੂੰ ਕਿਸੇ ਵੀ ਤਰਾਂ ਦੇ ਸੋਸ਼ਣ ਤੋਂ ਬਚਾਉਣ ਲਈ ਲਗਾਏ ਗਏ “ਪ੍ਰੋਟੈਕਸ਼ਨ ਅਫ਼ਸਰਾਂ” ਨੂੰ ਗੱਡੀਆਂ ਦਿੱਤੀਆਂ ਗਈਆਂ ਹਨ ਜੋ ਕਿ ਕਿਸੇ ਵੀ ਔਰਤ ਵੱਲੋਂ 181 ਨੰਬਰ ਡਾਇਲ ਕਰਨ ਤੇ ਘਟਨਾਕ੍ਰਮ ਸਥਾਨ ਤੇ ਜਾ ਕੇ ਉਸ ਦੀ ਹਿਫਾਜ਼ਤ ਕਰਨਗੇ। ਚੰਡੀਗੜ੍ਹ ਦੇ ਸੈਕਟਰ 26 ਵਿਖੇ ਕੌਮਾਂਤਰੀ ਔਰਤ ਦਿਵਸ ਦੀ ਪੂਰਵ ਸੰਧਿਆ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਜਾਬ ਪੁਲਿਸ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮਿਲਜੁਲ ਕੇ ਕੰਮ ਕਰਣਗੇ।

ਇਹ ਤਾਲਮੇਲ ਬਚਾਅ ਅਭਿਆਨਾਂ, ਕਾਨੂੰਨੀ ਸਹਾਇਤਾ, ਚਿਕਿਤਸਕ ਮਦਦ ਅਤੇ ਮਨੋ-ਸਮਾਜਿਕ ਸਹਿਯੋਗ ਲਈ ਯਤਨ ਕਰੇਗਾ। ਵਿਸ਼ੇਸ਼ ਤੌਰ ‘ਤੇ, ਇਹ ਪ੍ਰੋਗਰਾਮ ਡਿਪਟੀ ਕਮਿਸ਼ਨਰਾਂ ਦੀ ਨਿਗਰਾਨੀ ਹੇਠ ਲਾਗੂ ਕੀਤਾ ਜਾਵੇਗਾ, ਜਦਕਿ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਇਸਦੀ ਕਾਰਗੁਜ਼ਾਰੀ ਦੀ ਦੇਖਭਾਲ ਕਰਨਗੇ।

ਇਸ ਸਬੰਧੀ ਚੰਡੀਗੜ੍ਹ ਵਿੱਚ ਇਕ ਆਧੁਨਿਕ ਕੰਟਰੋਲ ਰੂਮ ਕਾਇਮ ਕੀਤਾ ਜਾਵੇਗਾ ਜੋ ਕਾਲ ਟ੍ਰੈਫਿਕ ਨੂੰ ਸੰਭਾਲੇਗਾ, ਇਹ ਕੰਟਰੋਲ ਰੂਮ ਮਹਿਲਾਵਾਂ-ਕੇਂਦਰਤ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ ਅਤੇ ਨਿਗਰਾਨੀ ਅਤੇ ਮੁਲਾਂਕਣ ਲਈ ਰਿਪੋਰਟਾਂ ਤਿਆਰ ਕਰੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕੋਈ ਵੀ ਪੀੜਤ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News