• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday September 25, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਵਿੱਚ ਗੜੇਮਾਰੀ, ਫ਼ਸਲਾਂ ਦਾ ਜ਼ਾਇਜਾ ਲੈਣ ਪਹੁੰਚੇ ਅਧਿਕਾਰੀ

https://www.surreynewsbc.com/wp-content/uploads/2025/03/IMG_9449.jpeg
ਗੁਰਬਾਜ ਸਿੰਘ ਬਰਾੜ
March 2, 2025 10:18pm

ਸ੍ਰੀ ਅੰਮ੍ਰਿਤਸਰ ਸਾਹਿਬ- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਿਛਲੇ ਦਿਨੀ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਲੰਘੇ ਦਿਨੀ ਮਾਝੇ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਦਿਹਾਤੀ ਇਲਾਕਿਆਂ ਵਿੱਚ ਭਾਰੀ ਗੜੇਮਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਦੇ ਦਿਹਾਤੀ ਇਲਾਕੇ ਰਾਜਾ ਸਾਂਸੀ, ਕੁਕੜਾ ਵਾਲਾ ਅਤੇ ਇਸ ਦੇ ਨਾਲ ਲੱਗਦੇ ਕੁਝ ਪਿੰਡਾਂ ਵਿੱਚ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ।ਤੇਜ਼ ਹਵਾਵਾਂ ਅਤੇ ਮੀਂਹ ਪੈਣ ਨਾਲ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਖੇਤਾਂ ਵਿੱਚ ਵਿਛ ਗਈ । ਖੇਤੀ ਮਾਹਿਰਾਂ ਮੁਤਾਬਕ ਇਸ ਨਾਲ ਕਣਕ ਦੇ ਝਾੜ ‘ਤੇ ਮਾੜਾ ਅਸਰ ਪਏਗਾ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ।ਉਨ੍ਹਾਂ ਕਿਹਾ, “ਅੰਮ੍ਰਿਤਸਰ ਸਾਹਿਬ ਦੇ ਪਿੰਡਾਂ ਵਿੱਚ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਖਰਾਬੇ ਦਾ ਜਾਇਜ਼ਾ ਲੈਣ ਲਈ ਦਿੱਤੇ ਨਿਰਦੇਸ਼ਾਂ ਤਹਿਤ ਪ੍ਰਸਾਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਗਿਰਦਾਵਰੀ ਦੇ ਕੰਮ ਨੂੰ ਅੱਜ ਸ਼ਾਮ ਤੱਕ ਡੀ ਸੀ ਨੂੰ ਮੁਕੰਮਲ ਕਰਨ ਲਈ ਕਿਹਾ ਹੈ।”
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ।

Share

McCallum Sets Three Demands for Surrey Ahead of Provincial Election

Starchuk Pledges West Coast Express Service for Surrey

ਗੁਰਦੁਆਰਾ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News