• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday August 24, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਨਰਮੇ ਦੀ ਫ਼ਸਲ ‘ਤੇ ਚਿੱਟੀ ਮੱਖੀ ਦਾ ਹਮਲਾ, ਕਿਸਾਨ ਫ਼ਸਲ ਵਾਹੁਣ ਲਈ ਹੋਏ ਮਜ਼ਬੂਰ

https://www.surreynewsbc.com/wp-content/uploads/2024/07/FEAE74A0-3BBF-4BEF-A72E-454DA97C0622.jpeg
Staff Report
July 15, 2024 7:26am

ਚੰਡੀਗੜ੍ਹ- ਪੰਜਾਬ ਵਿੱਚ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦਾ ਹਮਲਾ ਹੋ ਗਿਆ ਹੈ। ਸੂਬੇ ਦੀ ਨਰਮਾ ਪੱਟੀ ਦੇ ਕਿਸਾਨ ਇੱਕ ਵਾਰ ਫਿਰ ਠੱਗੇ-ਠੱਗੇ ਮਹਿਸੂਸ ਕਰਨ ਲੱਗੇ ਹਨ ਹਨ। ਮਾਲਵਾ ਪੱਟੀ ਵਿੱਚ ਐਤਕੀਂ ਨਰਮੇਂ ਹੇਠ ਰਕਬਾ ਵੀ ਘਟਿਆ ਹੈ। ਪੰਜਾਬ ਦੀ ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੀ ਸਰਹੱਦ ਦੇ ਨੇੜੇ ਪੈਂਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਪੁੱਤਾਂ ਵਾਂਗ ਪਾਲੀ ਨਰਮੇ ਦੀ ਫ਼ਸਲ ਮਜਬੂਰਣ ਵਾਹੁਣੀ ਪੈ ਰਹੀ ਹੈ। ਕਿਸਾਨਾਂ ਵੱਲੋਂ ਫ਼ਸਲ ਵਾਹੇ ਜਾਣ ਦੀਆਂ ਖ਼ਬਰਾਂ ਨਸ਼ਰ ਹੋਣ ਮਗਰੋਂ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ।

ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਹਾਜ਼ਰੀ ਵਿੱਚ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਪ੍ਰਭਾਵਿਤ ਫਸਲ ਉੱਤੇ ਵਰਤੋਂ ਨੂੰ ਯਕੀਨੀ ਬਣਾਉਣ।

Share

Surrey Stands With Canada as U.S. Tariffs Escalate

ਖੋਸਾ ਫਾਰਮ ਸਰੀ ਵਿਖੇ ਹਰਿੰਦਰ ਸੰਧੂ ਤੇ ਅਮਨ ਧਾਲੀਵਾਲ ਨੇ ਬੰਨ੍ਹਿਆ ਸੁਰਾਂ ਦਾ ਰੰਗ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News