• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਸਰਕਾਰ ਪਈ ਹੁਣ ਬਿਜਲੀ ਚੋਰਾਂ ਮਗਰ

https://www.surreynewsbc.com/wp-content/uploads/2024/09/4845A367-B2F7-41ED-9FF3-379A4620459C.jpeg
Staff Report
September 8, 2024 8:27am

ਚੰਡੀਗੜ੍ਹ- ਪੰਜਾਬ ਵਿੱਚ ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਸਰਕਾਰ ਨੇ ਬਿਜਲੀ ਚੋਰੀ ਰੋਕਣ ਲਈ ਵਿਸ਼ੇਸ਼ ਮੁਹਿੰਮ ਵਿੱਢ ਦਿੱਤੀ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ।ਬਿਜਲੀ ਮੰਤਰੀ ਨੇ ਸੰਬੰਧਿਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਚੈਕਿੰਗ ਬਾਰੇ ਰੋਜ਼ਾਨਾ ਅਧਾਰ ‘ਤੇ ਰਿਪੋਰਟ ਦੇਣ ਲਈ ਕਿਹਾ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਪਾਵਰਕੌਮ/ਪੀ.ਐੱਸ.ਟੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ ਦੇ ਅਧਿਕਾਰੀ ਅਤੇ ਕਰਮਚਾਰੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਬਿਜਲੀ ਚੋਰੀ ਵਿੱਚ ਸ਼ਾਮਲ ਪਾਏ ਗਏ ਤਾਂ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨਾ ਲਾਉਣ ਅਤੇ ਐੱਫ.ਆਈ.ਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 81,262 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਕੁਨੈਕਸ਼ਨਾਂ ‘ਚੋਂ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ ਡਿਫਾਲਟਰਾਂ ‘ਤੇ ਲਗਭਗ 13.30 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।
ਦੱਸਣ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਵਰਤੋਂ ਲਈ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ,  ਇਸਦੇ ਬਾਵਜੂਦ ਸੂਬੇ ਵਿੱਚ ਘਰੇਲੂ ਅਤੇ ਵਪਾਰਕ ਪੱਧਰ ‘ਤੇ ਬਿਜਲੀ ਚੋਰੀ ਹੁੰਦੀ ਰਹਿੰਦੀ ਹੈ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News