• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਵੱਲੋਂ ਅਗੇਤੇ ਪ੍ਰਬੰਧ

https://www.surreynewsbc.com/wp-content/uploads/2024/07/FEAE74A0-3BBF-4BEF-A72E-454DA97C0622.jpeg
Staff Report
September 11, 2024 9:38am

ਚੰਡੀਗੜ੍ਹ- ਪੰਜਾਬ ਦੇ  ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਤਾਂ ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਸਕੇ। ਇਨ੍ਹਾਂ ਵਿੱਚੋਂ 4,640 ਮਸ਼ੀਨਾਂ ਵਿਅਕਤੀਗਤ ਕਿਸਾਨਾਂ ਵੱਲੋਂ, 745 ਰਜਿਸਟਰਡ ਕਿਸਾਨ ਸਮੂਹਾਂ ਵੱਲੋਂ, 119 ਸਹਿਕਾਰੀ ਸਭਾਵਾਂ ਵੱਲੋਂ ਅਤੇ 30 ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇ਼ਨਜ਼ ਵੱਲੋਂ ਖਰੀਦੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੀ.ਆਰ.ਐੱਮ ਮਸ਼ੀਨਾਂ ਵਿੱਚ ਸੁਪਰ ਸੀਡਰ ਮਸ਼ੀਨਾਂ ਦੀ ਮੰਗ ਸਭ ਤੋਂ ਵੱਧ ਹੈ ਅਤੇ ਇਹਨਾਂ ਮਸ਼ੀਨਾਂ ਲਈ 4,945 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐੱਮ. ਮਸ਼ੀਨਰੀ ਤੱਕ ਪਹੁੰਚ ਆਸਾਨ ਕਰਨ ਲਈ ਸੂਬੇ ਭਰ ਵਿੱਚ 163 ਕਸਟਮਰ ਹਾਇਰਿੰਗ ਸੈਂਟਰ (ਸੀ.ਐੱਚ.ਸੀਜ਼) ਸਥਾਪਿਤ ਕੀਤੇ ਗਏ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੀ.ਆਰ.ਐਮ ਮਸ਼ੀਨਾਂ ‘ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਇਹਨਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ। ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸੀ.ਆਰ.ਐਮ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫ਼ੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News