• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ, ਸਹਿਕਾਰੀ ਬੈਂਕਾਂ ਦੇ ਕਰਜ਼ੇ ਲਾਹੁਣ ਲਈ ਬਣਿਆ ਵਿਚਾਰ’- ਮੁੱਖ ਮੰਤਰੀ ਭਗਵੰਤ ਮਾਨ

https://www.surreynewsbc.com/wp-content/uploads/2024/09/179A8C5B-D33B-458C-B7D7-66E3F5ECD57B.jpeg
Staff Report
September 6, 2024 4:12pm

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਹੈ, ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ, ਕਿਸਾਨਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਅਨਾਜ ਉਤਪਾਦਕਾਂ ‘ਤੇ ਕੁਝ ਥੋਪਣਾ ਨਹੀਂ ਚਾਹੁੰਦੀ, ਸਗੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਨ੍ਹਾਂ ਨਾਲ ਸਲਾਹ ਕਰਨ ਲਈ ਵਚਨਬੱਧ ਹੈ।

ਕਿਸਾਨ ਯੂਨੀਅਨਾਂ ਦੇ ਆਗੂਆਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੀ ਸੰਭਾਵਨਾ ਤਲਾਸ਼ਣ ਅਤੇ ਕੋਈ ਢੰਗ-ਤਰੀਕਾ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਮੁਆਵਜ਼ੇ ਦੇ ਰੱਦ ਹੋਏ ਗਏ ਕੇਸਾਂ ਨੂੰ ਮੁੜ ਘੋਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਲਈ ਜਦੋ-ਜਹਿਦ ਕਰ ਰਹੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐੱਸ.) ਸ਼ੁਰੂ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਵਫ਼ਦ ਨੂੰ ਡੇਅਰੀ ਪਸ਼ੂਆਂ ਦੀ ਮੌਤ ਦੇ ਮੁਆਵਜ਼ੇ, ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ, ਪਾਣੀ ਦੇ ਪ੍ਰਦੂਸ਼ਣ ਅਤੇ ਬੁੱਢੇ ਨਾਲੇ ਆਦਿ ਵਰਗੇ ਮੁੱਦਿਆਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ ਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ।

Share

Surrey Police Service is investigating a shots fired incident

Canada to Increase Permanent Residence Application fee starting from April 30

65-Year-Old Woman Injured in Surrey Home Invasion; Police Investigating

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News