• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਠੇਕੇਦਾਰੀ ਸਿਸਟਮ ਬੰਦ ਦਾ ਐਲਾਨ!

https://www.surreynewsbc.com/wp-content/uploads/2026/05/IMG_4575.jpeg
Staff Report
May 30, 2026 8:19am

ਚੰਡੀਗੜ੍ਹ- ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ । ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ ! ਕੈਬਨਿਟ ਮੀਟਿੰਗ ਵਿੱਚ 65,000 ਤੋਂ ਵੱਧ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਨੂੰ ਹਮੇਸ਼ਾ ਲਈ ਖ਼ਤਮ ਕਰਨ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਕੋਈ ਵਿਚੋਲੀਆ ਜਾਂ ਠੇਕੇਦਾਰ ਨਹੀਂ ਹੋਵੇਗਾ, ਸਗੋਂ ਹਰ ਮੁਲਾਜ਼ਮ ਦਾ ਸਿੱਧਾ ਸਰਕਾਰ ਨਾਲ ਰੁਜ਼ਗਾਰ ਹੋਵੇਗਾ ਅਤੇ ਕਮਾਈ ਸਿੱਧਾ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਆਵੇਗਾ।
ਇਸਦੇ ਨਾਲ ਹੀ ਫਾਇਰਮੈਨ, ਸੀਵਰਮੈਨ ਅਤੇ ਲਾਈਨਮੈਨ ਵਰਗੇ ਜੋਖਮ ਵਾਲੇ ਕੰਮਾਂ ਵਿੱਚ ਲੱਗੇ ਕਾਮਿਆਂ ਨੂੰ 5 ਦੀ ਬਜਾਏ ਸਿਰਫ਼ 3 ਸਾਲਾਂ ਦੀ ਸੇਵਾ ਤੋਂ ਬਾਅਦ ਹੀ ਪੱਕਾ ਕਰਨ ਦਾ ਵੱਡਾ ਫੈਸਲਾ ਕੀਤਾ ਗਿਆ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਅਤੇ ਡੀ.ਏ. (DA) ਦੇ ਮਸਲੇ ਹੱਲ ਕਰਨ ਲਈ ਇੱਕ ਵਿਸ਼ੇਸ਼ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਪੰਜਾਬ ਵਿੱਚ 7 ਨਵੀਆਂ ਵਿਸ਼ੇਸ਼ ਅਦਾਲਤਾਂ (Special Courts) ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਮ ਲੋਕਾਂ ਅਤੇ ਮੁਲਾਜ਼ਮਾਂ ਦਾ ਹੱਕ ਮਾਰਨ ਵਾਲੇ ਦਿਨ ਹੁਣ ਮੁੱਕ ਗਏ ਹਨ। ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਉਹਨਾਂ ਦੇ ਉੱਜਵਲ ਭਵਿੱਖ ਲਈ ‘ਤੁਹਾਡੀ ਸਰਕਾਰ’ ਪੂਰੀ ਤਰ੍ਹਾਂ ਵਚਨਬੱਧ ਹੈ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News