• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਕੈਬਨਿਟ ਦੀ ਬੈਠਕ ਵਿੱਚ ਲਏ ਅਹਿਮ ਫ਼ੈਸਲੇ !

https://www.surreynewsbc.com/wp-content/uploads/2025/05/IMG_0571.jpeg
ਸਟਾਫ ਰਿਪੋਰਟ
May 9, 2025 8:03am

ਅਬੋਹਰ ਤੋਂ ਪਠਾਨਕੋਟ ਤੱਕ ਲਾਏ ਜਾਣਗੇ ਡਰੋਨ !

ਚੰਡੀਗੜ੍ਹ – ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਬੈਠਕ ਵਿੱਚ ਅਹਿਮ ਫੈਸਲੇ ਲਏ ਹਨ । ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਮੰਤਰੀ ਸਾਹਿਬਾਨਾਂ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਹਸਪਤਾਲ, ਫਾਇਰ ਬ੍ਰਿਗੇਡ ਸਟੇਸ਼ਨ, ਐਮਰਜੈਂਸੀ ਸਰਵਿਸ ਅਤੇ ਰਾਸ਼ਨ-ਪਾਣੀ ਦੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਕਿਹਾ।

ਨਾਲ ਹੀ ਪੰਜਾਬ ‘ਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਐਂਟੀ ਡਰੋਨ ਸਿਸਟਮ ਨੂੰ ਪ੍ਰਵਾਨਗੀ ਦਿੱਤੀ ਗਈ। ਪਠਾਨਕੋਟ ਤੋਂ ਲੈ ਕੇ ਅਬੋਹਰ ਤੱਕ ਸਾਰਾ ਸਰਹੱਦੀ ਖੇਤਰ ਐਂਟੀ ਡਰੋਨ ਸਿਸਟਮ ਨਾਲ ਲੈਸ ਕੀਤਾ ਜਾਵੇਗਾ। ਇਸ ਲਈ ਰਾਸ਼ੀ ‘ਰੰਗਲਾ ਪੰਜਾਬ’ ਸਕੀਮ ਤਹਿਤ ਰੱਖੇ ਗਏ ਫੰਡ ਵਿੱਚੋਂ ਖਰਚ ਕੀਤੀ ਜਾਵੇਗੀ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਫ਼ਰਿਸ਼ਤੇ ਸਕੀਮ ਤਹਿਤ ਅੱਤਵਾਦੀ ਹਮਲੇ ਜਾਂ ਜੰਗ ਦੌਰਾਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਲਈ ਵੀ ਪ੍ਰਸ਼ੰਸਾ ਪੱਤਰ ਤੇ ਬਣਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਉਹਨਾਂ ਦਾ ਇਲਾਜ ਵੀ ਮੁਫ਼ਤ ਕਰਵਾਇਆ ਜਾਵੇਗਾ। ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਡੀਜ਼ਲ, ਪੈਟਰੋਲ ਤੇ ਗੈਸ ਸਿਲੰਡਰਾਂ ਸਮੇਤ ਕਿਸੇ ਚੀਜ਼ ਦੀ ਘਾਟ ਨਹੀਂ ਹੈ। ਅਸੀਂ ਕਿਸੇ ਨੂੰ ਵੀ ਇਨ੍ਹਾਂ ਚੀਜ਼ਾਂ ਦੀ ਕਾਲਾ ਬਜ਼ਾਰੀ ਨਹੀਂ ਕਰਨ ਦੇਵਾਂਗੇ। ਸਾਡੇ ਸਰਹੱਦੀ ਖੇਤਰਾਂ ਦੇ ਮੰਤਰੀ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ ਤੇ ਲੋਕਾਂ ਨਾਲ ਰਾਬਤਾ ਕਰਨਗੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News