• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਵਜ਼ਾਰਤ ਵਿੱਚ ਮੁੜ ਫੇਰਬਦਲ,ਜਾਣੋ ਕਿਹੜੇ 5 ਨਵੇਂ ਚਿਹਰੇ ਸ਼ਾਮਲ ਕੀਤੇ ਗਏ

https://www.surreynewsbc.com/wp-content/uploads/2024/09/9C419310-DA31-4624-AB0F-2FAB452E5334.jpeg
ਸਟਾਫ ਰਿਪੋਰਟ
September 23, 2024 5:36pm

ਚੰਡੀਗੜ੍ਹ – ਪੰਜਾਬ ਦੇ ਚਾਰ ਮੰਤਰੀਆਂ ਵੱਲੋਂ ਅਸਤੀਫ਼ੇ ਦੇਣ ਮਗਰੋਂ ਅੱਜ ਫੇਰ ਪੰਜਾਬ ਕੈਬਨਿਟ ਦਾ ਵਿਸਥਾਰ ਕੀਤਾ ਗਿਆ। ਪੰਜਾਬ ਮੰਤਰੀ ਮੰਡਲ ਵਿੱਚ ਪੰਜ ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਇਆ ਜਿੱਥੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 5 ਵਿਧਾਇਕਾਂ ਸ: ਹਰਦੀਪ ਸਿੰਘ ਮੁੰਡੀਆਂ, ਸ੍ਰੀ ਬਰਿੰਦਰ ਕੁਮਾਰ ਗੋਇਲ, ਸ: ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਸ੍ਰੀ ਮਹਿੰਦਰ ਭਗਤ ਨੂੰ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਈ।

ਅੱਜ ਕੀਤੇ ਗਏ ਵਿਸਥਾਰ ਤੋਂ ਬਾਅਦ ਹੁਣ ਕੈਬਨਿਟ ਵਿੱਚ ਮੰਤਰੀਆਂ ਦੀ ਗਿਣਤੀ  ਵਧ ਕੇ 16 ਹੋ ਗਈ ਹੈ।

ਨਵੇਂ ਕੈਬਨਿਟ ਮੰਤਰੀ ਸ: ਹਰਦੀਪ ਸਿੰਘ ਮੁੰਡੀਆਂ ਸਾਹਨੇਵਾਲ ਤੋਂ ਪਹਿਲੀ ਵਾਰ ਦੇ ਵਿਧਾਇਕ ਬਣੇ ਹਨ। ਸ੍ਰੀ ਬਰਿੰਦਰ ਕੁਮਾਰ ਗੋਇਲ ਲਹਿਰਾਗਾਗਾ ਤੋਂ ਪਹਿਲੀ ਵਾਰ ਵਿਧਾਇਕ ਚੁਣੇ ਗਏ ਹਨ। ਉਹ 2022 ਵਿੱਚ ਸ੍ਰੀਮਤੀ ਰਜਿੰਦਰ ਕੌਰ ਭੱਠਲ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ ਸਨ। ਪੇਸ਼ੇ ਤੋਂ ਕਾਰੋਬਾਰੀ ਸ: ਤਰੁਨਪ੍ਰੀਤ ਸਿੰਘ ਸੌਂਦ ਵੀ ਹਲਕਾ ਖੰਨਾ ਤੋਂ ਪਹਿਲੀ ਵਾਰ ਦੇ ਵਿਧਾਇਕ ਹੋਣ ਦੇ ਨਾਲ ਨਾਲ ‘ਆਮ ਆਦਮੀ ਪਾਰਟੀ’ ਪੰਜਾਬ  ਦੇ ਉਪ-ਪ੍ਰਧਾਨ ਹਨ। ਪੇਸ਼ੇ ਵਜੋਂ  ਡਾਕਟਰ ਡਾ: ਰਵਜੋਤ ਸਿੰਘ ਸ਼ਾਮ ਚੁਰਾਸੀ ਤੋਂ ਪਹਿਲੀ ਵਾਰ ਦੇ ਵਿਧਾਇਕ ਹਨ ਜਿਨ੍ਹਾਂ ਨੂੰ ਹੁਣ ਮੰਤਰੀ ਬਣਾਇਆ ਗਿਆ ਹੈ।

ਸ੍ਰੀ ਮਹਿੰਦਰ ਭਗਤ ਵੀ ਪਹਿਲੀ ਵਾਰ ਦੇ ਵਿਧਾਇਕ ਹਨ। ਉਹ ਭਾਜਪਾ ਨਾਲ ਸੰਬੰਧਤ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਬੇਟੇ ਹਨ ਅਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਮੌਕੇ ਭਾਜਪਾ ਨੂੰ ਛੱਡ ਕੇ ‘ਆਪ’ ਦਾ ਪੱਲਾ ਫ਼ੜਿਆ ਸੀ। ਪਾਰਟੀ ਨੇ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਪੱਛਮੀ ਲੋਕ ਸਭਾ ਹਲਕੇ ਤੋਂ ਚੋਣ ਲੜਾਈ ਸੀ ਜਿਸ ਵਿੱਚ ਉਹ ਜੇਤੂ ਰਹੇ ਸਨ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਆਪਣੇ ਵਾਅਦੇ ਮੁਤਾਬਕ ਉਨ੍ਹਾਂ ਨੂੰ ਮੰਤਰੀ ਬਣਾਇਆ ਹੈ।

ਸਾਰੇ ਨਵ-ਨਿਯੁਕਤ ਮੰਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਨਵੇਂ ਮੰਤਰੀ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਦੇ ਹੋਏ ਪੰਜਾਬ ਨੂੰ ਫ਼ਿਰ ਤੋਂ ਰੰਗਲਾ ਪੰਜਾਬ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।”

 

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News