• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣ ਤੇ ਨੌਜੁਆਨ ਪੀੜ੍ਹੀ ਨੂੰ ਸਾਰਥਿਕ ਕਦਰਾਂ ਕੀਮਤਾਂ ਨਾਲ ਜੋੜਾਂਗੇ— ਦੀਪਕ ਬਾਲੀ

https://www.surreynewsbc.com/wp-content/uploads/2025/03/2aa59319-43de-4a63-b68f-efe010612484.jpeg
ਸਟਾਫ ਰਿਪੋਰਟ
March 15, 2025 10:57am

ਲੁਧਿਆਣਾ- ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਸੱਭਿਆਚਾਰਕ ਮਾਮਲਿਆਂ ਸਬੰਧੀ ਵਿਭਾਗ ਦੇ ਸਲਾਹਕਾਰ ਨਿਯੁਕਤ ਤੇ ਸੱਭਿਆਚਾਰ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤ ਦੀਪਕ ਬਾਲੀ ਨੇ ਅੱਜ ਲੁਧਿਆਣਾ ਵਿੱਚ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਸਦਭਾਵਨਾ ਮਿਲਣੀ ਦੌਰਾਨ ਕਿਹਾ ਹੈ ਕਿ ਪੰਜਾਬ ਦੀ ਸੱਭਿਆਚਾਰਕ ਵਿਰਾਸਤ, ਸੈਰ ਸਪਾਟਾ ਅਤੇ ਅਜਾਇਬਘਰਾਂ ਦੀ ਸਾਰਥਿਕਤਾ ਵਧਾਉਣ ਲਈ ਪੂਰੇ ਪੰਜਾਬ ਦੀ ਸੱਭਿਆਚਾਰਕ ਐਟਲਸ ਤਿਆਰ ਕੀਤੀ ਜਾਵੇਗੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਦੀਆਂ ਸਾਰਥਕ ਕਦਰਾਂ ਕੀਮਤਾਂ ਤੇ ਇਤਿਹਾਸਕ ਥਾਵਾਂ ਤੋਂ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੀਨੀਅਰ ਲੇਖਕਾਂ , ਕਲਾਕਾਰਾਂ , ਸੰਸਥਾਵਾਂ ਤੇ ਅਦਾਰਿਆਂ ਨਾਲ ਸੰਪਰਕ ਕਰਕੇ ਸਮਾਂ ਬੱਧ ਯੋਜਨਾਕਾਰੀ ਕੀਤੀ ਜਾਵੇਗੀ। ਦੀਪਕ ਬਾਲੀ ਨੇ ਕਿਹਾ ਕਿ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਾਰਜਸ਼ੀਲ ਅਦਾਰਿਆਂ ਤੇ ਸੰਸਥਾਵਾਂ ਨੂੰ ਵੀ ਸਮਾਜ ਲਈ ਹੋਰ ਸਾਰਥਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਸੱਭਿਆਚਾਰਕ ਮੇਲਿਆਂ,ਸੰਗੀਤ ਕੇਂਦਰਾਂ ਅਤੇ ਘਰਾਣਿਆਂ ਦਾ ਸਰਵੇਖਣ ਕਰਵਾਏ ਸਰਕਾਰ- ਪ੍ਰੋ. ਗੁਰਭਜਨ ਗਿੱਲ 

ਪ੍ਰੋ. ਗੁਰਭਜਨ ਸਿੰਘ ਨੇ ਦੀਪਕ ਬਾਲੀ ਨੂੰ ਇਹ ਉਚੇਰੀ ਜ਼ਿੰਮੇਵਾਰੀ ਮਿਲਣ ਦੀ ਮੁਬਾਰਕ ਦਿੱਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੁਰਾਤਨ ਸੱਭਿਆਚਾਰਕ ਮਹੱਤਵ ਵਾਲੇ ਮੇਲਿਆਂ, ਸੰਗੀਤ ਕੇਂਦਰਾਂ, ਸੰਗੀਤ ਘਰਾਣਿਆਂ ਦਾ ਸਰਵੇਖਣ ਕਰਵਾ ਕੇ ਉਨ੍ਹਾਂ ਨੂੰ ਸਰਕਾਰੀ ਮਦਦ ਨਾਲ ਪੁਨਰ ਸੁਰਜੀਤ ਕੀਤਾ ਜਾਵੇ।
ਪ੍ਰੋ. ਗਿੱਲ ਨੇ ਕਿਹਾ ਕਿ 75 ਸਾਲ ਤੋਂ ਵਡੇਰੀ ਉਮਰ ਦੇ ਲੋੜਵੰਦ ਕਲਾਕਾਰਾਂ, ਸਾਜ਼ਿੰਦਿਆਂ, ਅਦਾਕਾਰਾਂ ਤੇ ਲੇਖਕਾਂ ਨੂੰ ਗੁਜ਼ਾਰਾ ਪੈਨਸ਼ਨ ਤੇ ਸਿਹਤ ਸੁਰੱਖਿਆ ਯੋਜਨਾ ਅਧੀਨ ਲਿਆਂਦਾ ਜਾਵੇ। ਦੀਪਕ ਬਾਲੀ ਨੂੰ ਉਨ੍ਹਾਂ ਪਿਛਲੇ ਪੰਜਾਹ ਸਾਲ ਦੌਰਾਨ ਲਿਖੇ ਅੱਠ ਗ਼ਜ਼ਲ ਸੰਗ੍ਰਹਿਆਂ ਦਾ ਇੱਕ ਜਿਲਦ ਵਿੱਚ ਪ੍ਰਕਾਸ਼ਨ “ਅੱਖਰ ਅੱਖਰ” ਭੇਂਟ ਕੀਤਾ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News