ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਿਨੇਟ ਦੀ ਮੀਟਿੰਗ ਹੋਈ। ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।
• ਹੜ੍ਹਾਂ ਕਾਰਨ ਕਿਸਾਨਾਂ ਦੇ ਖੇਤਾਂ ‘ਚ ਇਕੱਠੀ ਹੋਈ ਰੇਤ ਵੇਚਣ ਦੇ ਅਧਿਕਾਰ ਦੇਣ ਲਈ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਨੂੰ ਪ੍ਰਵਾਨਗੀ।
• ਹੜ੍ਹਾਂ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ 20,000 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ ਮੁਆਵਜ਼ਾ।
• ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਵਿੱਤੀ ਸਹਾਇਤਾ।
• ਪੰਜਾਬ ਪੁਲਿਸ ਵਿੱਚ 1600 ਨਵੀਆਂ ਐਨ.ਜੀ.ਓ. ਆਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਪਸ਼ੂਆਂ ਦੀ ਮੌਤ ਤੋਂ ਬਾਅਦ ਬਿਮਾਰੀ ਫ਼ੈਲਣ ਦੇ ਰੋਕਥਾਮ ਲਈ ਟੀਕਾਕਰਨ ਕਰਵਾਇਆ ਜਾਵੇਗਾ। ਹੜ੍ਹ ਪ੍ਰਭਾਵਿਤ 1700 ਪਿੰਡਾਂ ਵਿੱਚ ਡਾਕਟਰਾਂ ਦੀਆਂ ਟੀਮਾਂ ਭੇਜ ਕੇ ਮੈਡੀਕਲ ਕੈਂਪ ਲਗਾਏ ਜਾਣਗੇ। ਲੋਕਾਂ ਦੇ ਇਲਾਜ ਲਈ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇਗੀ।
ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਫ਼ੈਲੀ ਗੰਦਗੀ ਨੂੰ ਸਾਫ਼ ਕਰਨ ਲਈ ਵਿਆਪਕ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ ਅਤੇ ਸਰਕਾਰੀ ਇਮਾਰਤਾਂ ਦੇ ਹੋਏ ਨੁਕਸਾਨ ਲਈ ਜੰਗੀ ਪੱਧਰ ‘ਤੇ ਯੋਜਨਾ ਬਣਾ ਕੇ ਮੁਰੰਮਤ ਮੁਹਿੰਮ ਚਲਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫਰੰਸ ਜ਼ਰੀਏ ਕੈਬਨਿਟ ਮੀਟਿੰਗ ਦੀ ਪਧਾਨਗੀ ਕੀਤੀ ।
Comments