
ਚੰਡੀਗੜ੍ਹ-ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐੱਸ.ਡੀ.ਐੱਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀ.ਆਰ.ਓਜ਼) ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਉਨ੍ਹਾਂ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਮਸਲਿਆਂ ਦਾ ਜਲਦੀ ਹੱਲ ਅਤੇ ਜ਼ਮੀਨ ਮਾਲਕਾਂ ਨੂੰ ਉਚਿਤ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਕੌਮੀ ਸ਼ਾਹਮਾਰਗਾਂ ਰਾਹੀਂ ਸੰਪਰਕ ਵਧਾਉਣ ਲਈ ਆਪਣੀ ਵਚਨਬੱਧਤਾ ਵਿੱਚ ਅਡੋਲ ਹੈ।
