• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ‘ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਸ਼ਰਾਬ ‘ਤੇ ਗਊ ਸੈੱਸ ਵਿੱਚ ਵਾਧਾ

https://www.surreynewsbc.com/wp-content/uploads/2025/02/IMG_9266.jpeg
ਗੁਰਬਾਜ ਸਿੰਘ ਬਰਾੜ
February 27, 2025 9:01am

ਚੰਡੀਗੜ੍ਹ- ਪੰਜਾਬ ‘ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਅੰਦਰ ਇਨਫੋਰਸਮੈਂਟ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਸਥਾਪਿਤ ਕੀਤੇ ਜਾਣਗੇ। ਇਸਦੇ ਲਈ ਪੁਲਿਸ ਵਿਭਾਗ ਅਤੇ ਆਬਕਾਰੀ ਵਿਭਾਗ ਦੇ ਅਫ਼ਸਰਾਂ ਨੂੰ ਲੈ ਕੇ ਇੱਕ ਕਮੇਟੀ ਬਣਾਈ ਗਈ ਹੈ ਜੋ ਜਲਦ ਹੀ ਆਪਣੀ ਤਜਵੀਜ਼ ਪੇਸ਼ ਕਰੇਗੀ।

ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੇ ਮਹਿਜ਼ 6100 ਕਰੋੜ ਰੁਪਏ ਦੇ ਮੁਕਾਬਲੇ ਮਾਲੀਏ ‘ਚ ਰਿਕਾਰਡ ਤੋੜ ਵਾਧਾ ਦੇਖਣ ਨੂੰ ਮਿਲਿਆ ਹੈ ।
ਵਿੱਤ ਮੰਤਰੀ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸਾਲ 2024-25 ‘ਚ 10,145 ਕਰੋੜ ਰੁਪਏ ਦਾ ਟੀਚਾ ਰੱਖ ਕੇ 10,200 ਕਰੋੜ ਰੁਪਏ ਹਾਸਲ ਕੀਤੇ । ਕੈਬਨਿਟ ਨੇ ਸ਼ਰਾਬ ‘ਤੇ ਲੱਗਦੇ ਗਊ ਸੈੱਸ ਵਿੱਚ 50 ਫੀਸਦੀ ਵਾਧਾ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਜਿਸ ਨਾਲ ਹੁਣ ਇਹ ਫੀਸ ਇਕ ਰੁਪਏ ਪ੍ਰਤੀ ਪਰੂਫ ਲਿਟਰ ਤੋਂ ਵਧ ਕੇ ਡੇਢ ਰੁਪਏ ਪ੍ਰਤੀ ਪਰੂਫ ਲਿਟਰ ਹੋ ਗਈ ਹੈ। ਇਸ ਨਾਲ ਗਊ ਭਲਾਈ ਫੀਸ ਦੀ ਉਗਰਾਹੀ ਜੋ ਹੁਣ 16 ਕਰੋੜ ਰੁਪਏ ਹੈ, ਸਾਲ 2025-26 ਵਿੱਚ ਵਧ ਕੇ 24 ਕਰੋੜ ਰੁਪਏ ਹੋ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਇਸ ਵਾਰ ਵੀ ਈ-ਟੈਂਡਰਿੰਗ ਕਰਵਾਈ ਜਾਵੇਗੀ । ਸਰਕਾਰ ਨੇ ਇਸ ਵਾਰ 11,020 ਕਰੋੜ ਮਾਲੀਆ ਪ੍ਰਾਪਤੀ ਦਾ ਟੀਚਾ ਰੱਖਿਆ ਹੈ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News