• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

…’ਤੇ ਹੁਣ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਰਾਹ ਹੋਇਆ ਪੱਧਰਾ

https://www.surreynewsbc.com/wp-content/uploads/2024/10/CA554DA7-D611-4092-9133-FA2D75AF74C9.jpeg
Staff Report
October 19, 2024 11:20am

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਵਿੱਚ ਹੁਣ ਪੰਚਾਇਤ ਚੋਣਾਂ ਤੋਂ ਮਗਰੋਂ ਨਗਰ ਕੌਂਸਲਾਂ ਅਤੇ  ਨਿਗਮ ਚੋਣਾਂ ਕਰਵਾਏ ਜਾਣ ਲਈ ਰਾਹ ਪੱਧਰਾ ਹੋ ਗਿਆ ਹੈ। ਹਾਈਕੋਰਟ ਨੇ ਰਾਜ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਆਦੇਸ਼ ਦਿੱਤੇ ਹਨ ਕਿ ਸੂਬੇ ਅੰਦਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ-ਪੰਚਾਇਤਾਂ ਦੀਆਂ ਪੈਂਡਿੰਗ ਚੱਲੀਆਂ ਆ ਰਹੀਆਂ ਚੋਣਾਂ ਬਾਬਤ ਨੋਟੀਫੀਕੇਸ਼ਨ 15 ਦਿਨਾਂ ਦੇ ਅੰਦਰ ਅੰਦਰ ਜਾਰੀ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਜ ਸਰਕਾਰ ਨੂੰ ਹੁਣ ਅੰਮ੍ਰਿਤਸਰ, ਜਲੰਧਰ, ਪਟਿਆਲਾ, ਲੁਧਿਆਣਾ ਅਤੇ ਫ਼ਗਵਾੜਾ ਨਗਰ ਨਿਗਮ ਦੀਆਂ ਚੋਣਾਂ ਤੋਂ ਇਲਾਕਾ 42 ਨਗਰ ਕੌਂਸਲਾਂ ਜਾਂ ਫ਼ਿਰ ਨਗਰ ਪੰਚਾਇਤਾਂ ਦੀਆਂ ਲੰਬਿਤ ਚੋਣਾਂ ਲਈ 15 ਦਿਨ ਦੇ ਅੰਦਰ-ਅੰਦਰ ਚੋਣਾਂ ਕਰਵਾਉਣ ਸੰਬੰਧੀ ਨੋਟੀਫੀਕੇਸ਼ਨ ਜਾਰੀ ਕਰਨਾ ਹੋਵੇਗਾ।

ਯਾਦ ਰਹੇ ਕਿ ਸਥਾਨਕ ਸਰਕਾਰਾਂ ਦੀਆਂ ਉਕਤ ਲੰਬਿਤ ਚੋਣਾਂ ਕਰਵਾਉਣ ਨੂੰ ਲੈ ਕੇ 2 ਪੀ.ਆਈ.ਐੱਲ. ਹਾਈਕੋਰਟ ਵਿੱਚ ਪਾਈਆਂ ਗਈਆਂ ਸਨ ਜਿਨ੍ਹਾਂ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ।ਹਾਈਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਰਾਜ ਅੰਦਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋ ਗਿਆ ਹੈ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News