ਸ੍ਰੀ ਅੰਮ੍ਰਿਤਸਰ ਸਾਹਿਬ- ਪੰਜਾਬ ਸਰਕਾਰ ਨੇ ‘ਈਜ਼ੀ ਜ਼ਮਾਂਬੰਦੀ‘ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਸਾਹਿਬ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ‘Easy Jamabandi Portal’ ਲਾਂਚ ਕੀਤਾ ਹੈ । ਜਿਸ ਨਾਲ ਲੋਕਾਂ ਨੂੰ ਹੁਣ ਜ਼ਮੀਨ ਨਾਲ ਸੰਬੰਧਿਤ ਦਸਤਾਵੇਜ਼ ਆਸਾਨ ਅਤੇ ਸੌਖੇ ਤਰੀਕੇ ਨਾਲ ਮਿਲਣਗੇ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘Easy Jamabandi’ ਕਾਰਨ ਆਮ ਲੋਕਾਂ ਨੂੰ ਹੁਣ ਫਰਦ ਕੇਂਦਰ ਜਾਂ ਸੇਵਾ ਕੇਂਦਰ ਜਾਣ ਦੀ ਲੋੜ ਨਹੀਂ ਪਵੇਗੀ। ਲੋਕ ਘਰ ਬੈਠੇ ਹੀ ਸਰਕਾਰ ਦੁਆਰਾ ਨਿਰਧਾਰਤ ਫ਼ੀਸ ਜਮ੍ਹਾਂ ਕਰਵਾ ਕੇ ਜ਼ਮੀਨ ਜਾਇਦਾਦ ਦੀ ਫਰਦ ਜਾਂ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਕਾਪੀ ਆਨਲਾਈਨ ਪ੍ਰਾਪਤ ਕਰ ਸਕਣਗੇ। ਇਸ ਨਾਲ ਪਟਵਾਰ ਵਿਭਾਗ ਅਤੇ ਉੱਥੇ ਤਾਇਨਾਤ ਕਰਮਚਾਰੀਆਂ ਵੱਲੋਂ ਦਸਤਾਵੇਜ਼ ਦੇਣ ਦੇ ਨਾਮ ‘ਤੇ ਕੀਤੀ ਜਾਂਦੀ ਆਮ ਲੋਕਾਂ ਦੀ ਕਥਿਤ ਲੁੱਟ ਬੰਦ ਹੋਵੇਗੀ ਅਤੇ ਲੋਕਾਂ ਦੀਆਂ ਦਫ਼ਤਰਾਂ ‘ਚ ਹੁੰਦੀਆਂ ਖੱਜਲ-ਖ਼ੁਆਰੀਆਂ ਖ਼ਤਮ ਹੋਣਗੀਆਂ। ਸਾਡੀ ਸਰਕਾਰ ਦਾ ਮੁੱਖ ਮਕਸਦ ਸੂਬੇ ‘ਚੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਖ਼ਤਮ ਕਰਕੇ ਮੁੜ ਰੰਗਲਾ ਪੰਜਾਬ ਬਣਾਉਣਾ ਹੈ।
Comments