ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਅਹਿਮ ਬਿੱਲ ਸਦਕਾ ਸੂਬੇ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਲੱਗੀ ਰੋਕ ਹਟਾ ਲਈ ਗਈ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਸੀਂ ਪੰਜਾਬ ਦੀਆਂ ਵਿਰਾਸਤੀ ਖੇਡਾਂ ਨੂੰ ਮੁੜ ਸੁਰਜੀਤ ਕਰ ਰਹੇ ਹਾਂ ਤਾਂ ਜੋ ਸਾਡੇ ਬਜ਼ੁਰਗਾਂ ਤੋਂ ਚੱਲੀਆਂ ਆ ਰਹੀਆਂ ਇਹਨਾਂ ਰਿਵਾਇਤੀ ਖੇਡਾਂ ਤੋਂ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਖੇਡਾਂ ‘ਚ ਹਿੱਸਾ ਲੈਣ ਵਾਲੇ ਜਾਨਵਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਖੇਡਾਂ ‘ਤੇ ਲੱਗੀ ਰੋਕ ਕਾਰਨ ਬੇਰੁਜ਼ਗਾਰ ਹੋਏ ਲੋਕਾਂ ਨੂੰ ਮੁੜ ਰੁਜ਼ਗਾਰ ਮਿਲੇਗਾ। ਸੂਬੇ ‘ਚ ਪੁਰਾਤਨ ਅਤੇ ਰਿਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਸੀਂ ਵਚਨਬੱਧ ਹਾਂ।
ਇਸ ਬਾਬਤ ਅੱਜ ਪੰਜਾਬ ਵਿਧਾਨ ਸਭਾ ‘ਚ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਬੈਲ ਗੱਡੀਆਂ ਦੀ ਦੌੜ ਦਾ ਸੰਚਾਲਨ ਨਿਯਮ-2025 ਬਿੱਲ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ ਹੈ।
Comments