• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਰੀਕ ਆਈ ਸਾਹਮਣੇ, ਰਸਮੀ ਐਲਾਨ ਹੋਣਾ ਬਾਕੀ

https://www.surreynewsbc.com/wp-content/uploads/2024/09/00FE65CA-4928-4C4F-919C-188C6ADD2A41.jpeg
Staff Report
September 10, 2024 11:20am

ਚੰਡੀਗੜ੍ਹ- ਪੰਜਾਬ ਦੇ ਪਿੰਡਾਂ ਵਿੱਚ ਪੰਚਾਇਤਾਂ ਚੁਣੇ ਜਾਣ ਦੀ ਉਡੀਕ ਹੁਣ ਖਤਮ ਹੁੰਦੀ ਜਾਪ ਰਹੀ ਹੈ। ਸੂਬੇ ਵਿੱਚ ਕਰਵਾਈਆਂ ਜਾਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਹੁਣ ਖ਼ਤਮ ਹੁੰਦਾ ਜਾਪਦਾ ਹੈ। ਪੰਜਾਬ  ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ 5 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਹਾਈਕੋਰਟ ਵਿੱਚ ਇਹ ਜਾਣਕਾਰੀ ਐਡਵੋਕੇਟ ਜਨਰਲ ਵੱਲੋਂ ਸਾਂਝੀ ਕੀਤੀ ਗਈ ਹੈ।

ਭਾਵੇਂ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਹੈ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਨਗਰ ਕੌਂਸਲਾਂ ਤੇ ਨਗਰ ਨਿਗਮਾਂ ਬਾਰੇ ਜਾਣਕਾਰੀ ਮੰਗੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵਿਧਾਨ ਸਭਾ ਵਿੱਚ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਸਰਬ-ਸੰਮਤੀ ਨਾਲ ਪਾਸ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਸਪੀਕਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ‘ਚ ਪੰਚਾਇਤੀ ਚੋਣਾਂ ਜਲਦ ਹੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਧੜੇ-ਬਾਜ਼ੀ ਕਰਕੇ ਪੈਦਾ ਹੋਏ ਮਸਲਿਆਂ ਨੂੰ ਖ਼ਤਮ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੰਚਾਇਤੀ ਚੋਣਾਂ ਕਿਸੇ ਰਾਜਨੀਤਕ ਦਲ ਦੇ ਚੋਣ ਨਿਸ਼ਾਨ ‘ਤੇ ਨਹੀਂ ਬਲਕਿ ਸਥਾਨਕ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ ਤਾਂ ਜੋ ਪਿੰਡਾਂ ‘ਚ ਏਕਤਾ ਤੇ ਭਾਈਚਾਰਾ ਬਣਿਆ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਬ-ਸੰਮਤੀ ਕਰਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਨਾਮ ਵਜੋਂ 5 ਲੱਖ ਰੁਪਏ ਦਿੱਤੇ ਜਾਣਗੇ ਤੇ ਪਹਿਲ ਦੇ ਆਧਾਰ ‘ਤੇ ਪਿੰਡ ਲਈ ਸਟੇਡੀਅਮ, ਸਕੂਲ ਜਾਂ ਹਸਪਤਾਲ ਬਣਾ ਕੇ ਦਿੱਤਾ ਜਾਵੇਗਾ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News