
ਪੁਲਸ ਵੱਲੋਂ ਬਰਾਮਦ ਕੀਤੇ ਗਏ ਪਿਸਤੌਲ ਅਤੇ ਕਾਰਤੂਸ
ਚੰਡੀਗੜ੍ਹ- ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਐਸ.ਏ.ਐਸ.ਨਗਰ ਪੁਲਿਸ ਵੱਲੋ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀਆ ਨੂੰ ਅਮਰੀਕਾ-ਅਧਾਰਤ ਕੁਲਵੀਰ ਸਿੰਘ ਉਰਫ ਲਾਲਾ ਬੈਨੀਪਾਲ, ਜੋ ਕਿ ਵਿਦੇਸ਼-ਅਧਾਰਤ ਫਰਾਰ ਲੱਕੀ ਪਟਿਆਲ ਦਾ ਸਹਾਇਕ ਹੈ, ਦੁਆਰਾ ਸੰਚਾਲਿਤ ਕੀਤਾ ਜਾ ਰਿਹਾ ਸੀ, ਜਿਸ ਨੇ ਪਹਿਲਾਂ ਐੱਸ.ਏ.ਐਸ. ਨਗਰ ਵਿੱਚ ਇੱਕ ਫਾਈਨਾਂਸਰ ਅਤੇ ਇੱਕ ਵਿਰੋਧੀ ਗੈਂਗ ਮੈਂਬਰ ‘ਤੇ ਦੋ ਵੱਖ-ਵੱਖ ਹਮਲੇ ਕਰਵਾਏ ਸਨ।
ਉੱਚ ਪੁਲਸ ਅਧਿਕਾਰੀ ਮੁਤਾਬਕ ਮੁਲਜ਼ਮਾਂ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
