• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday August 23, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ‘ਚ ਵੱਡੀ ਪੱਧਰ ‘ਤੇ ਹੋਵੇਗੀ ਪੁਲਸ ਭਰਤੀ !

https://www.surreynewsbc.com/wp-content/uploads/2025/01/IMG_8800-1.jpeg
Staff Report
January 29, 2025 10:45am

ਚੰਡੀਗੜ੍ਹ- ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ। ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਲਗਾਤਾਰ ਸੁਆਲ ਖੜ੍ਹੇ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਸਰਕਾਰ ਵੱਲੋਂ ਪੁਲਿਸ ਮਹਿਕਮੇ ਵਿੱਚ ਨਵੀਂ ਭਰਤੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਾਂਵੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਵਿੱਚ ਰੁੱਝੇ ਹੋਏ ਹਨ। ਮੁੱਖ ਮੰਤਰੀ ਨੇ ਅੱਜ ਰਾਜੌਰੀ ਗਾਰਡਨ ਹਲਕੇ ਵਿੱਚ ਆਪ ਉਮੀਦਵਾਰ ਦੇ ਹੱਕ ਵਿੱਚ ਧੂੰਆਂ-ਧਾਰ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਤਿਲਕ ਨਗਰ ਹਲਕੇ ਦੇ ਵੋਟਰਾਂ ਨੂੰ ਇੱਕ ਵਾਰ ਫਿਰ ‘ਆਪ’ ਦੇ  ‘ਜਰਨੈਲ’ ਨੂੰ ਜਿਤਾਉਣ ਲਈ ਸੱਦਾ ਦਿੱਤਾ। ਉਨ੍ਹਾਂ ਵੱਲੋਂ ਅਕਸਰ ਜਨਤਕ ਤੌਰ ‘ਤੇ ਵੀ ‘ਆਪ’ ਸਰਕਾਰ ਵੱਲੋਂ ਪੰਜਾਹ ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ। ਸਰਕਾਰ ਨੇ ਪਿਛਲੇ ਦਿਨੀ ਸੰਘਰਸ਼ ਦੇ ਰਾਹ ਪਏ ਅਸਿਸਟੈਂਟ ਪ੍ਰੋਫੈਸਰਾਂ ਨੂੰ ਵੀ ਵੱਖ-ਵੱਖ ਕਾਲਜਾਂ ਵਿੱਚ ਜੁਆਇਨ ਕਰਵਾ ਲਿਆ ਹੈ ।

‘ਆਪ’ ਆਗੂਆਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਰੁਜ਼ਗਾਰ ਨਾਲ ਜੋੜਨ ਦੇ ਐਲਾਨ ਪਿਛਲੇ ਕਈ ਮਹੀਨਿਆਂ ਤੋਂ ਹੀ ਕੀਤੇ ਜਾ ਰਹੇ ਹਨ।ਆਪ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਨੇ ਹੁਣ ਤੱਕ 85000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਸੂਬੇ ਵਿੱਚ ਲਿਆਂਦਾ ਹੈ ਜਿਸ ਨਾਲ ਰੁਜ਼ਗਾਰ ਦੇ ਲਗਭਗ 3.50 ਲੱਖ ਮੌਕੇ ਪੈਦਾ ਹੋਣਗੇ।

Share

Surrey Stands With Canada as U.S. Tariffs Escalate

ਖੋਸਾ ਫਾਰਮ ਸਰੀ ਵਿਖੇ ਹਰਿੰਦਰ ਸੰਧੂ ਤੇ ਅਮਨ ਧਾਲੀਵਾਲ ਨੇ ਬੰਨ੍ਹਿਆ ਸੁਰਾਂ ਦਾ ਰੰਗ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News