
ਚੰਡੀਗੜ੍ਹ- ਪੰਜਾਬ ਸਰਕਾਰ ਦੀ ‘ਮਿਸ਼ਨ ਰੁਜ਼ਗਾਰ’ ਮੁਹਿੰਮ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗ੍ਰਹਿ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ 450 ਸਹਾਇਕ ਸਬ-ਇੰਸਪੈਕਟਰਾਂ (ਏ.ਐੱਸ.ਆਈਜ਼.) ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀ ਪੜ੍ਹੇ-ਲਿਖੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਚੋਣ ਪ੍ਰਕਿਰਿਆ ਰਾਹੀਂ ਪੁਲਿਸ ਵਿਭਾਗ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਵਧੇਰੇ ਪ੍ਰਭਾਵਸ਼ਾਲੀ ਪੁਲਿਸਿੰਗ ਅਤੇ ਸੂਬੇ ਭਰ ਵਿੱਚ ਕਾਨੂੰਨ-ਵਿਵਸਥਾ ਦੀਆਂ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਫੋਰਸ ਦੀ ਗਿਣਤੀ ਵਿੱਚ ਵਾਧਾ ਹੋਵੇਗਾ।

Comments