• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday June 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਵਿੱਚ ਨੀਲੀ ਕ੍ਰਾਂਤੀ ਵੱਲ ਇੱਕ ਹੋਰ ਨਿੱਗਰ ਕਦਮ

https://www.surreynewsbc.com/wp-content/uploads/2024/07/FEAE74A0-3BBF-4BEF-A72E-454DA97C0622.jpeg
Staff Report
July 9, 2024 10:30am

ਚੰਡੀਗੜ੍ਹ- ਪੰਜਾਬ ਵਿੱਚ ਕਿਸਾਨਾਂ ਨੂੰ ਖੇਤੀ ਸਹਾਇਕ ਧੰਦੇ ਅਪਨਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ।

ਕੈਬਨਿਟ ਮੰਤਰੀ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਸੂਬੇ ਦੇ ਸਾਰੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਮਿਆਰੀ ਮੱਛੀ ਪੂੰਗ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 1315 ਏਕੜ ਤੋਂ ਵੱਧ ਰਕਬੇ ਵਿੱਚ ਕਿਸਾਨ ਝੀਂਗਾ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੱਛੀ ਅਤੇ ਝੀਂਗਾ ਦੇ ਤਾਲਾਬਾਂ, ਮੱਛੀ ਟਰਾਂਸਪੋਰਟ ਵਾਹਨਾਂ ਦੀ ਖਰੀਦ ਆਦਿ ਵਰਗੇ ਵੱਖ-ਵੱਖ ਪ੍ਰਾਜੈਕਟਾਂ ਨੂੰ ਅਪਣਾਉਣ ਲਈ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਲਗਭਗ 25 ਕਰੋੜ ਰੁਪਏ ਦੀ ਸਬਸਿਡੀ ਦੇ ਕੇ 450 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਹੈ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...