• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday November 24, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

https://www.surreynewsbc.com/wp-content/uploads/2025/09/IMG_2253-1.png
ਸਟਾਫ਼ ਰਿਪੋਰਟ
September 11, 2025 7:42pm

ਸਰੀ –  ਕੈਨੇਡਾ ਦੇ ਸਰੀ ਸ਼ਹਿਰ ਦੇ ਨਜ਼ਦੀਕ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੂੰ ਲੰਘੇ ਸ਼ੁੱਕਰਵਾਰ ਰਾਤੀਂ ਤਕਰੀਬਨ ਸਾਢੇ ਦਸ ਵਜੇ 200 ਸਟਰੀਟ ਅਤੇ 53 ਐਵਨਿਊ ਦੇ ਨੇੜੇ ਗੋਲੀ ਚੱਲਣ ਦੀਆਂ ਰਿਪੋਰਟਾਂ ਮਿਲੀਆਂ ਸਨ।  ਮੌਕੇ ‘ਤੇ ਪਹੁੰਚੀ ਪੁਲਸ ਨੂੰ ਇੱਕ ਨੌਜਵਾਨ ਟੈਕਸੀ ਵਿੱਚ ਜ਼ਖਮੀ ਹਾਲਤ ਵਿੱਚ ਮਿਲਿਆ, ਜਿਸ ਨੂੰ ਬਚਾਉਣ ਦੀ ਪੂਰੀ ਵਾਹ ਲਗਾਈ ਗਈ ਪਰੰਤੂ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਮੌਕੇ ਤੇ ਹੀ ਦਮ ਤੋੜ ਗਿਆ ।

ਪੁਲਸ ਨੇ ਪੀੜਤ ਦੀ ਸ਼ਨਾਖਤ 24 ਸਾਲਾ ਤਰਨ ਪੰਧੇਰ ਵਜੋਂ ਕੀਤੀ ਹੈ। ਮ੍ਰਿਤਕ ਨੌਜਵਾਨ ਪਹਿਲਾਂ ਤੋਂ ਹੀ ਪੁਲਸ ਦੀਆਂ ਨਜ਼ਰਾਂ ਵਿੱਚ ਸੀ। ਪੁਲਸ ਮੁਤਾਬਕ ਇਹ ਘਟਨਾ ਗੈਂਗਾਂ ਦੀ ਆਪਸੀ ਦੁਸ਼ਮਣੀ ਦਾ ਨਤੀਜਾ ਜਾਪਦੀ ਹੈ।
ਗੋਲੀ ਚੱਲਣ ਦੀ ਘਟਨਾ ਤੋਂ ਕਰੀਬ ਅੱਧਾ ਘੰਟਾ ਬਾਅਦ ਸਰੀ ਵਿੱਚ ਇੱਕ ਕਾਰ ਨੂੰ ਅੱਗ ਲਾ ਕੇ ਸਾੜ ਦਿੱਤਾ ਗਿਆ। ਪੁਲਸ ਅਨੁਸਾਰ ਇਹ ਉਹੀ ਕਾਰ ਹੋ ਸਕਦੀ ਹੈ ਜਿਸਨੂੰ ਕਾਤਲਾਂ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਵਰਤਿਆ ਹੋਵੇਗਾ।
ਫਿਲਹਾਲ ਕਿਸੇ ਨੂੰ ਗ੍ਰਿਫਤਾਰ ਕਰਨ ਦੀ ਕੋਈ ਸੂਚਨਾ ਨਹੀਂ ਮਿਲੀ। ਸੰਗੀਨ ਜੁਰਮਾਂ ਨਾਲ ਨਿਪਟਣ ਵਾਲੀ ਪੁਲਸ ਟੀਮ ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ!
Share

Canada Extends Foreign Homebuyer Ban Until January 1, 2029

Ottawa Announces $4.1-Billion Grocery Benefit Boost for 12 Million Canadians

ਪਹਿਲਾ ਪੂਰਨਮਾਸ਼ੀ ਸਨਮਾਨ ਪ੍ਰਿੰਸੀਪਲ ਸਰਵਣ ਸਿੰਘ ਨੂੰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News