• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday September 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬੀ ਪੁਲਸ ਅਫਸਰ ਦਾ ਕੈਨੇਡਾ ਵਿੱਚ ਸਨਮਾਨ !

https://www.surreynewsbc.com/wp-content/uploads/2026/02/IMG_3634.jpeg
ਹਰਦਮ ਮਾਨ
February 1, 2026 5:40pm

ਸਰੀ, 1 ਫਰਵਰੀ (ਹਰਦਮ ਮਾਨ)- ਇੰਡੀਆ ਕਲਚਰਲ ਸੈਂਟਰ ਆਫ਼ ਕੈਨੇਡਾ, ਗੁਰਦੁਆਰਾ ਨਾਨਕ ਨਿਵਾਸ ਵਿਖੇ ਬੀਤੇ ਦਿਨੀਂ ਕਮਿਊਨਿਟੀ ਦੀ ਉੱਘੀ ਸ਼ਖ਼ਸੀਅਤ ਅਤੇ ਰਿਚਮੰਡ ਆਰ.ਸੀ.ਐਮ.ਪੀ. ਦੇ ਮੁਖੀ ਦੇਵ ਚੌਹਾਨ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀਆਂ ਮਾਣਮੱਤੀਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਵਰਨਣਯੋਗ ਹੈ ਕਿ ਮੂਲ ਰੂਪ ਵਿੱਚ ਪੰਜਾਬ ਨਾਲ ਸਬੰਧਤ ਦੇਵ ਚੌਹਾਨ ਕਰੀਬ 40 ਸਾਲ ਪਹਿਲਾਂ ਕੈਨੇਡਾ ਆਏ ਸਨ ਅਤੇ ਪਿਛਲੇ 31 ਸਾਲਾਂ ਤੋਂ ਇੱਕ ਪੁਲਿਸ ਅਫ਼ਸਰ ਵਜੋਂ ਕਮਿਊਨਿਟੀ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੇ 14ਸਾਲ ਪ੍ਰਿੰਸ ਜੌਰਜ ਸ਼ਹਿਰ ਵਿਖੇ ਵੱਖ-ਵੱਖ ਪੁਲਿਸ ਵਿਭਾਗਾਂ ਵਿੱਚ ਗੁਜ਼ਾਰੇ। ਸਾਲ 2005 ਵਿੱਚ ਮੈਟਰੋ ਵੈਨਕੂਵਰ ਆਉਣ ਉਪਰੰਤ ਉਨ੍ਹਾਂ ਨੇ ਆਰ.ਸੀ.ਐਮ.ਪੀ. ਦੇ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਕੰਮ ਕੀਤਾ ਅਤੇ ਪਿਛਲੇ ਚਾਰ ਸਾਲਾਂ ਤੋਂ ਉਹ ਰਿਚਮੰਡ ਆਰ.ਸੀ.ਐਮ.ਪੀ. ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਦੇਵ ਚੌਹਾਨ ਦਾ ਗੁਰਦੁਆਰਾ ਨਾਨਕ ਨਿਵਾਸ ਨਾਲ ਗਹਿਰਾ ਲਗਾਓ ਹੈ। ਉਹ ਅਕਸਰ ਸਮਾਂ ਕੱਢ ਕੇ ਗੁਰੂ ਘਰ ਨਤਮਸਤਕ ਹੁੰਦੇ ਹਨ ਅਤੇ ਸੰਗਤਾਂ ਤੇ ਪ੍ਰਬੰਧਕਾਂ ਨਾਲ ਮੇਲ-ਮਿਲਾਪ ਕਰਦੇ ਹਨ। ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਦੇਵ ਚੌਹਾਨ ਦੀਆਂ ਪ੍ਰਾਪਤੀਆਂ ਪੂਰੀ ਕਮਿਊਨਿਟੀ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਅਤੇ ਬਿਹਤਰੀ ਲਈ ਸਦਾ ਤਤਪਰ ਰਹਿਣ ਵਾਸਤੇ ਦੇਵ ਚੌਹਾਨ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

ਗੁਰਦੁਆਰਾ ਕਮੇਟੀ ਦੀ ਚੇਅਰਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਨੇ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਦੇਵ ਚੌਹਾਨ ਨੂੰ ਯਾਦਗਾਰੀ ਪਲੇਕ (ਸਨਮਾਨ ਚਿੰਨ੍ਹ) ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਦੇਵ ਚੌਹਾਨ ਨੇ ਪ੍ਰਬੰਧਕਾਂ ਦਾ ਸ਼ੁਕਰਾਨਾ ਕਰਦਿਆਂ ਕਮਿਊਨਿਟੀ ਵਿੱਚ ਵਾਪਰ ਰਹੀਆਂ ਮੌਜੂਦਾ ਗਤੀਵਿਧੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News