• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday November 24, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸਰੀ ਦੀ ਮੇਅਰ ਬਰਿੰਡਾ ਲੌਕ ਵੱਲੋਂ ਪੰਜਾਬੀ ਪ੍ਰੈੱਸ ਕਲੱਬ ਨਾਲ ਅਹਿਮ ਮੀਟਿੰਗ; ਫਿਰੌਤੀਆਂ ਤੇ ਸੁਰੱਖਿਆ ਮੁੱਦਿਆਂ ‘ਤੇ ਖੁੱਲ੍ਹ ਕੇ ਹੋਈ ਵਿਚਾਰ ਚਰਚਾ

https://www.surreynewsbc.com/wp-content/uploads/2026/03/IMG_4060.jpeg
ਹਰਦਮ ਮਾਨ
March 5, 2026 5:05pm

ਸਰੀ (ਹਰਦਮ ਮਾਨ): ਸਰੀ ਦੀ ਮੇਅਰ ਬਰਿੰਡਾ ਲੌਕ ਵੱਲੋਂ ‘ਪੰਜਾਬੀ ਪ੍ਰੈੱਸ ਕਲੱਬ ਆਫ਼ ਬੀ.ਸੀ.’ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰ ਦੀ ਸੁਰੱਖਿਆ, ਵਧ ਰਹੀਆਂ ਫਿਰੌਤੀਆਂ ਅਤੇ ਆਗਾਮੀ ਨਗਰ ਕੀਰਤਨ ਦੇ ਪ੍ਰਬੰਧਾਂ ਵਰਗੇ ਅਹਿਮ ਮੁੱਦਿਆਂ ‘ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੇ ਆਰੰਭ ਵਿੱਚ ਮੇਅਰ ਨੇ ਸਮੂਹ ਭਾਈਚਾਰੇ ਨੂੰ ਹੋਲੀ ਅਤੇ ਹੋਲੇ ਮਹੱਲੇ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ 18 ਅਪ੍ਰੈਲ ਨੂੰ ਸਰੀ ਵਿੱਚ ਸਜਾਏ ਜਾ ਰਹੇ ਖਾਲਸਾ ਦਿਹਾੜੇ ਦੇ ਨਗਰ ਕੀਰਤਨ ਦੌਰਾਨ ਸੁਰੱਖਿਆ ਯਕੀਨੀ ਬਣਾਉਣ ਅਤੇ ਸੁਚਾਰੂ ਪ੍ਰਬੰਧਾਂ ਲਈ ਵਿਸ਼ੇਸ਼ ਚਰਚਾ ਕੀਤੀ। ਇਸ ਪ੍ਰੈੱਸ ਕਾਨਫਰੰਸ ਦੌਰਾਨ ਮੇਅਰ ਨੇ ਆਉਣ ਵਾਲੀਆਂ ਚੋਣਾਂ ਵਿੱਚ ਮੁੜ ਮੇਅਰ ਵਜੋਂ ਚੋਣ ਲੜਨ ਦਾ ਅਧਿਕਾਰਤ ਐਲਾਨ ਵੀ ਕੀਤਾ।

ਸ਼ਹਿਰ ਵਿੱਚ ਫਿਰੌਤੀਆਂ ਦੇ ਗੰਭੀਰ ਮਸਲਿਆਂ ‘ਤੇ ਗੱਲਬਾਤ ਕਰਦਿਆਂ ਮੇਅਰ ਨੇ ਕਿਹਾ ਕਿ ਉਹ ਕੇਂਦਰ ਅਤੇ ਸੂਬਾ ਸਰਕਾਰ ਤੋਂ ਵਾਧੂ ਫੰਡਿੰਗ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਨ੍ਹਾਂ ਘਟਨਾਵਾਂ ਨੂੰ ਸਿਰਫ਼ ਸ਼ਹਿਰ ਜਾਂ ਸੂਬੇ ਤੱਕ ਸੀਮਤ ਨਾ ਮੰਨਦੇ ਹੋਏ ‘ਟਰਾਂਸ ਨੈਸ਼ਨਲ ਕ੍ਰਾਈਮ’ (ਅੰਤਰਰਾਸ਼ਟਰੀ ਅਪਰਾਧ) ਵਜੋਂ ਵੇਖਣ ਦੀ ਗੱਲ ਕਹੀ। ਮੇਅਰ ਨੇ ਬੜੀ ਬੇਬਾਕੀ ਨਾਲ ਕਿਹਾ ਕਿ ਫਿਰੌਤੀਆਂ, ਲੁੱਟਾਂ-ਖੋਹਾਂ ਅਤੇ ਕਤਲਾਂ ਦੇ ਗੰਭੀਰ ਜੁਰਮਾਂ ਦੇ ਬਾਵਜੂਦ ਸਰੀ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਅਜਿਹੀ ਸਥਿਤੀ ਓਟਵਾ, ਵੈਨਕੂਵਰ ਜਾਂ ਕਿਸੇ ਹੋਰ ਵੱਡੇ ਸ਼ਹਿਰ ਵਿੱਚ ਹੁੰਦੀ, ਤਾਂ ਸਰਕਾਰਾਂ ਦਾ ਰਵੱਈਆ ਬਿਲਕੁਲ ਵੱਖਰਾ ਹੋਣਾ ਸੀ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ, ਮਨਿੰਦਰ ਸਿੰਘ ਬੋਇਲ ਨੂੰ ਜਾਨੀ ਖ਼ਤਰੇ ਅਤੇ ਸੁਰੱਖਿਆ ਨਾਲ ਜੁੜੇ ਹੋਰ ਮਾਮਲਿਆਂ ਬਾਰੇ ਪੰਜਾਬੀ ਪ੍ਰੈੱਸ ਕਲੱਬ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਗਈ। ਮੇਅਰ ਨੇ ਭਾਰਤ ਸਰਕਾਰ ਦੇ ਉਸ ਅਧਿਕਾਰੀ ਦੇ ਦਾਅਵੇ ਨਾਲ ਅਸਹਿਮਤੀ ਪ੍ਰਗਟਾਈ ਅਤੇ ਉਸ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਕੈਨੇਡਾ ਵਿੱਚ ਹਿੰਸਕ ਅਤੇ ਮੁਜਰਮਾਨਾ ਗਤੀਵਿਧੀਆਂ ਵਿੱਚ ਭਾਰਤ ਦੀ ਕੋਈ ਭੂਮਿਕਾ ਨਹੀਂ ਹੈ।

ਇਸ ਮੌਕੇ ਮੇਅਰ ਬਰਿੰਡਾ ਲੌਕ ਤੋਂ ਇਲਾਵਾ ਸਿਟੀ ਕੌਂਸਲਰ, ਸੰਚਾਰ ਵਿਭਾਗ ਦੇ ਅਧਿਕਾਰੀ ਅਤੇ ਪ੍ਰਭਜੋਤ ਕੌਰ ਕਾਹਲੋਂ ਸਮੇਤ ਕਈ ਨੁਮਾਇੰਦੇ ਸ਼ਾਮਿਲ ਸਨ। ਪੰਜਾਬੀ ਪ੍ਰੈੱਸ ਕਲੱਬ ਵੱਲੋਂ ਵੱਖ-ਵੱਖ ਰੇਡੀਓ, ਟੈਲੀਵਿਜ਼ਨ ਅਤੇ ਅਖ਼ਬਾਰੀ ਅਦਾਰਿਆਂ ਦੇ ਨੁਮਾਇੰਦੇ ਬਲਦੇਵ ਸਿੰਘ ਮਾਨ, ਬਲਵੀਰ ਕੌਰ ਢਿੱਲੋਂ, ਗੁਰਸੇਵ ਸਿੰਘ ਪੰਧੇਰ, ਸੀ.ਜੇ. ਸਿੱਧੂ, ਗੁਰਬਾਜ ਸਿੰਘ ਬਰਾੜ, ਪਰਨੀਤ ਕਾਮਰਾ ਅਤੇ ਸੰਤੋਖ ਸਿੰਘ ਮੰਡੇਰ ਆਦਿ ਹਾਜ਼ਰ ਹੋਏ। ਮੀਟਿੰਗ ਦਾ ਸੰਚਾਲਨ ਪੰਜਾਬੀ ਪ੍ਰੈੱਸ ਕਲੱਬ ਦੇ ਸਕੱਤਰ ਅਮਰਪਾਲ ਸਿੰਘ ਵੱਲੋਂ ਕੀਤਾ ਗਿਆ ਅਤੇ ਅਖੀਰ ਵਿੱਚ ਕਲੱਬ ਦੇ ਪ੍ਰਧਾਨ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਇਸ ਪ੍ਰੈੱਸ ਕਾਨਫਰੰਸ ਲਈ ਸਿਟੀ ਆਫ਼ ਸਰੀ ਦੀ ਮੇਅਰ ਅਤੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ।

Share

Canada Extends Foreign Homebuyer Ban Until January 1, 2029

Ottawa Announces $4.1-Billion Grocery Benefit Boost for 12 Million Canadians

ਪਹਿਲਾ ਪੂਰਨਮਾਸ਼ੀ ਸਨਮਾਨ ਪ੍ਰਿੰਸੀਪਲ ਸਰਵਣ ਸਿੰਘ ਨੂੰ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News