• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਅਮ੍ਰਿੰਤਸਰ ਪਹੁੰਚੇ ਰਾਹੁਲ ਗਾਂਧੀ ਨੇ ਕੀਤੇ ਵੱਡੇ ਐਲਾਨ!

https://www.surreynewsbc.com/wp-content/uploads/2024/05/1E6A0F6B-3529-4563-9FE0-EF17E372BD80.jpeg
Staff Report
May 25, 2024 4:27pm

ਅਮ੍ਰਿੰਤਸਰ -ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਅਮ੍ਰਿੰਤਸਰ ਵਿੱਚ ਕਾਂਗਰਸ ਦੀ ਮਹਾਂ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਕੋਈ ਮਾਮੂਲੀ ਲੜਾਈ ਨਹੀਂ ਹੈ, ਇਹ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਕ ਵਿਚਾਰਧਾਰਕ ਲੜਾਈ ਹੈ, ਜਿਸ ਵਿਚ ਨਰਿੰਦਰ ਮੋਦੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੰਵਿਧਾਨ ’ਤੇ ਕਬਜ਼ਾ ਕਰ ਰਹੇ ਹਨ ਅਤੇ ਕਾਂਗਰਸ ਇਸ ਨੂੰ ਬਚਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੇ ਖੁੱਲ੍ਹ ਕੇ ਕਿਹਾ ਹੈ ਕਿ ਜੇਕਰ ਉਹ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ। ਲੋਕ ਸਮਝਦੇ ਹਨ ਕਿ ਸੰਵਿਧਾਨ 70 ਤੋਂ 80 ਸਾਲ ਪੁਰਾਣੀ ਕਿਤਾਬ ਹੈ ਜਦਕਿ ਇਹ ਹਜ਼ਾਰਾਂ ਸਾਲ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵਿਚ ਗੁਰੂ ਨਾਨਕ ਦੇਵ ਜੀ ਦੀ ਸੋਚ ਝਲਕਦੀ ਹੈ। ਇਸ ਸੰਵਿਧਾਨ ਦੀ ਨੀਂਹ ਗੁਰੂ ਜੀ ਦੁਆਰਾ ਰੱਖੀ ਗਈ ਸੀ ਅਤੇ ਉਨ੍ਹਾਂ ਦੀ ਸੋਚ ਨਾਲ ਘੜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿਚ ਫਿਰਕੂ ਵੰਡੀਆਂ ਪਾ ਰਹੀ ਹੈ। ਨਰਿੰਦਰ ਮੋਦੀ ਦੀ ਸਰਕਾਰ ਵਿਚ ਘੱਟ ਗਿਣਤੀਆਂ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ। ਭਾਜਪਾ ਦੇ 10 ਸਾਲਾਂ ਦੇ ਰਾਜ ਦੌਰਾਨ ਕਿਸਾਨਾਂ ਨਾਲ  ਭੈੜਾ ਸਲੂਕ ਕੀਤਾ ਗਿਆ, ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਜਿਹਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰਨ ਗਏ ਕਿਸਾਨਾਂ ਨੂੰ ਅੱਤਵਾਦੀ ਕਿਹਾ ਗਿਆ।

ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਆਪਣੇ ਚਹੇਤੇ 22 ਜਣਿਆਂ ਦਾ 16 ਲੱਖ ਕਰੋੜ ਦਾ ਕਰਜ਼ਾ ਮਾਫ਼ ਕੀਤਾ,ਪਰੰਤੂ ਕਿਸਾਨਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮਾਫ ਕੀਤਾ ਜਾਵੇਗਾ ਅਤੇ ਫਸਲ਼ਾਂ ‘ਤੇ ਐਮ. ਐੱਸ. ਪੀ. ਦਿੱਤਾ ਜਾਵੇਗਾ। ਗਰੀਬ ਔਰਤਾਂ ਦੇ ਖਾਤਿਆਂ ਵਿਚ 8500 ਰੁਪਏ ਆਉਣੇ ਸ਼ੁਰੂ ਹੋ ਜਾਣਗੇ। ਕਿਸਾਨਾਂ ਲਈ ਬੀਮਾ ਦੁਬਾਰਾ ਸ਼ੁਰੂ ਕੀਤਾ ਜਾਵੇਗਾ।

ਕਾਂਗਰਸੀ ਆਗੂ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਨੂੰ ਗਲੋਬਲ ਸੈਂਟਰ ਬਣਾਉਣਗੇ ।ਪਾਰਟੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ  ਸ੍ਰੀ ਅਮ੍ਰਿੰਤਸਰ ਦੇ ਏਅਰਪੋਰਟ ਰੋਡ ‘ਤੇ ਕੀਤੀ ਗਈ ਇਸ ਮਹਾਂ ਰੈਲੀ ਨੂੰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੰਬੋਧਨ ਕੀਤਾ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News