• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday August 15, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਕੈਨੇਡਾ ਦੇ ਸਿੱਖ ਆਗੂ ਮਲਿਕ ਦੇ ਭਾੜੇ ਦੇ ਕਾਤਲ ਨੂੰ ਉਮਰ ਕੈਦ

https://www.surreynewsbc.com/wp-content/uploads/2025/01/IMG_9136.jpeg
ਡਾ. ਗੁਰਵਿੰਦਰ ਸਿੰਘ ਧਾਲੀਵਾਲ
January 28, 2025 3:06pm

ਸੁਪਾਰੀ ਦੇ ਕੇ ਕਤਲ ਕਰਾਉਣ ਪਿੱਛੇ ਕਿਹੜੀਆਂ ਤਾਕਤਾਂ ਸ਼ਾਮਿਲ?
ਇਹ ਸਵਾਲ ਜਿਉਂਦਾ ਤਿਉਂ ਬਰਕਰਾਰ!
ਵੈਨਕੂਵਰ- ਅੱਜ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੀ ਅਦਾਲਤ ਨੇ ਕੈਨੇਡਾ ਦੇ ਸਿੱਖ ਭਾਈ ਰਿਪੁਦਮਨ ਸਿੰਘ ਮਲਿਕ ਦੀ 14 ਜੁਲਾਈ 2022 ਨੂੰ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਭਾੜੇ ਦੇ ਕਾਤਲ 24 ਸਾਲਾ ਟੈਨਰ ਫੌਕਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 20 ਸਾਲ ਤੱਕ ਜ਼ਮਾਨਤ ਨਹੀਂ ਮਿਲੇਗੀ। ਦੂਜੇ ਕਾਤਲ ਹੋਸੇ ਲੁਪੇਜ਼ ਨੂੰ ਛੇ ਫਰਵਰੀ ਨੂੰ ਸਜ਼ਾ ਸੁਣਾਈ ਜਾਏਗੀ, ਇਸ ਵੱਲੋਂ ਆਪਣਾ ਦੋਸ਼ ਕਬੂਲ ਕਰ ਲਿਆ ਗਿਆ ਸੀ।
ਇਸ ਦੌਰਾਨ ਅਦਾਲਤ ਵਿੱਚ ਮੌਜੂਦ ਭਾਈ ਮਲਿਕ ਦੀ ਨੂੰਹ ਬੀਬੀ ਸੰਦੀਪ ਕੌਰ ਧਾਲੀਵਾਲ ਨੇ ਦੋਸ਼ੀ ਤੋਂ ਪੁੱਛਿਆ ਕਿ ਉਹ ਉਹਨਾਂ ਨਾਵਾਂ ਨੂੰ ਨਸ਼ਰ ਕਰੇ, ਜਿਨਾਂ ਦੇ ਕਹਿਣ ਤੇ ਉਸਨੇ ਸੁਪਾਰੀ ਲੈ ਕੇ ਉਹਨਾਂ ਦੇ ਪਿਤਾ ਦਾ ਕਤਲ ਕੀਤਾ ਸੀ। ਇਸ ਮੌਕੇ ‘ਤੇ ਰਿਪੁਦਮਨ ਸਿੰਘ ਮਲਿਕ ਦੇ ਪੁੱਤਰ ਵਕੀਲ ਜਸਪ੍ਰੀਤ ਸਿੰਘ ਮਲਿਕ ਨੇ ਅਦਾਲਤ ਬਾਹਰ ਇੱਕ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦੇ ਪਰਿਵਾਰ ‘ਤੇ ਖੌਫ ਕਾਇਮ ਹੈ ਅਤੇ ਇਸ ਗੱਲ ਦਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ ਕਿ ਇਹਨਾਂ ਭਾੜੇ ਦੇ ਕਾਤਲਾਂ ਨੂੰ ਕਿੰਨਾ ਤਾਕਤਾਂ ਨੇ ਵਰਤਿਆ।
ਇਥੇ ਜ਼ਿਕਰਯੋਗ ਹੈ ਕਿ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਸਮੇਂ ਭਾਰਤ ਦੇ ਮੀਡੀਏ ਵੱਲੋਂ ਇਹ ਝੂਠਾ ਬਿਰਤਾਂਤ ਖੜ੍ਹਾ ਕੀਤਾ ਗਿਆ ਸੀ ਕਿ ਖਾਲਿਸਤਾਨੀ ਧਿਰ ਦੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਨੇ ਮਲਿਕ ਨੂੰ ਕਤਲ ਕਰਾਇਆ ਹੈ, ਅੱਜ ਅਦਾਲਤੀ ਫੈਸਲੇ ਮਗਰੋਂ ਇਹ ਝੂਠ ਸਪਸ਼ਟ ਰੂਪ ਵਿੱਚ ਨੰਗਾ ਹੋ ਗਿਆ ਹੈ।
ਮਗਰੋਂ ਭਾਈ ਹਰਦੀਪ ਸਿੰਘ ਨਿੱਝਰ ਦੀ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਡੈਲਟਾ ਵਿਖੇ 18 ਜੂਨ 2023 ਨੂੰ ਭਾੜੇ ਦੇ ਕਾਤਲਾਂ ਰਾਹੀਂ ਸਾਜਿਸ਼ੀ ਢੰਗ ਨਾਲ ਹੱਤਿਆ ਕਰ ਦਿੱਤੀ ਗਈ ਸੀ। ਉਹਨਾਂ ਦੇ ਕਤਲ ਬਾਰੇ ਕੈਨੇਡਾ ਦੀ ਪਾਰਲੀਮੈਂਟ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਪਿੱਛੇ, ਭਾਰਤੀ ਸਰਕਾਰ ਦੀ ਏਜੰਟਾਂ ਦੇ ਹੱਥ ਦੇ ਸਪਸ਼ਟ ਦੋਸ਼ ਲਾਏ ਸਨ। ਅੱਜ ਦੀ ਅਦਾਲਤੀ ਕਾਰਵਾਈ ਮਗਰੋਂ ਪ੍ਰਤੱਖ ਹੋ ਗਿਆ ਕਿ ਇਨਾੰ ਕਤਲਾ ਪਿੱਛੇ ਜਿਹੜੀਆਂ ਤਾਕਤਾਂ ਸ਼ਾਮਿਲ ਹਨ, ਉਹ ਅੱਜ ਨਹੀਂ ਤਾਂ ਕੱਲ, ਜ਼ਰੂਰ ਜਨਤਕ ਹੋਣਗੀਆਂ।

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News