
ਲੁਧਿਆਣਾ -ਲੁਧਿਆਣਾ ਜ਼ਿਮਨੀ ਚੋਣ ਲਈ ਮਾਹੌਲ ਭਖਦਾ ਜਾ ਰਿਹਾ ਹੈ । ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ‘ਆਪ’ ਦੀ ਦਿੱਲੀ ਦੀ ਲੀਡਰਸ਼ਿਪ ਮੌਯੂਦ ਰਹੀ। ਇਸ ਮੌਕੇ ਸੰਜੀਵ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ , ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੋਡ ਸ਼ੋਅ ਦਾ ਭਾਰੀ ਇਕੱਠ ਦੱਸ ਰਿਹਾ ਹੈ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਕੰਮ ਦੀ ਰਾਜਨੀਤੀ ਦੇ ਨਾਲ ਹੈ। ਉਹ ਆਉਣ ਵਾਲੀ 19 ਜੂਨ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਜੀ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ।
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਜੀਵ ਅਰੋੜਾ ਦੀਆਂ ਰਗਾਂ ਵਿੱਚ ਲੁਧਿਆਣਾ ਦੌੜਦਾ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ 50 ਸਾਲਾਂ ਵਿੱਚ ਨਾ ਕਰਵਾ ਸਕੀਆਂ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਹੀ ਕਰਵਾ ਕੇ ਦਿਖਾ ਦਿੱਤੇ।
ਇਸ ਮੌਕੇ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਯੂਦ ਰਹੇ ।
