
ਸਰੀ – ਸਾਰਾਗੜ੍ਹੀ ਫਾਉਂਡੇਸ਼ਨ ਦੇ ਪ੍ਰਧਾਨ ਡਾਕਟਰ ਗੁਰਿੰਦਰ ਪਾਲ ਸਿੰਘ ਜੋਸਨ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਕੈਨੇਡਾ ਪਹੁੰਚੇ ਅਤੇ ਇੱਥੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਗੈਲਰੀ ਜੋ ਕਿ ਪਿਛਲੇ ਸਾਲ ਗੁਰੂਦੁਆਰਾ ਸਾਹਿਬ ਵਿਖੇ ਬਣਾਈ ਗਈ ਸੀ ਦਾ ਦੌਰਾ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ਤੇ ਗਿਆਨੀ ਨਰਿੰਦਰ ਪਾਲ ਸਿੰਘ ਵਾਲੀਆ,ਜਤਿੰਦਰ ਜੇ ਮਿਨਹਾਸ ਅਤੇ ਸਮੂਹ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਇਸ ਮੌਕੇ ਡਾਕਟਰ ਜੋਸਨ ਨੇ ਗੁਰੂਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਗੈਲਰੀ ਅਤੇ ਗੁਰੂ ਨਾਨਕ ਫੂਡ ਬੈਂਕ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸਾਰੀ ਪ੍ਰਬੰਧਕ ਕਮੇਟੀ ਨੂੰ ਅਜਿਹੀ ਨਿਸ਼ਕਾਮ ਸੇਵਾ ਨੂੰ ਸਫਲਤਾ ਪੂਰਨ ਚਲਾਉਣ ਤੇ ਵਧਾਈ ਦਿੱਤੀ।ਇਸ ਮੌਕੇ ਜਤਿੰਦਰ ਜੇ ਮਿਨਹਾਸ ਨੇ ਉਨ੍ਹਾਂ ਦਾ ਸਵਾਗਤ ਕਰਦੀਆਂ ਕਿਹਾ ਕਿ ਡਾਕਟਰ ਜੋਸਨ ਵੱਲੋਂ ਚਲਾਈ ਜਾ ਰਹੀ ਫਾਉਂਡੇਸ਼ਨ ਵੱਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਦੇ ਜੌ ਜਤਨ ਕੀਤੇ ਜਾ ਰਹੇ ਹਨ ਉਨ੍ਹਾਂ ਦੀ ਸੋਚ ਅਤੇ ਮਿਹਨਤ ਨੂੰ ਅਸੀਂ ਸਲਾਮ ਕਰਦੇ ਹਾਂ ਤੇ ਉਨ੍ਹਾਂ ਨੂੰ ਇਹ ਦੱਸ ਦੀਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਡਾਕਟਰ ਜੋਸਨ ਵੱਲੋਂ ਆਉਣ ਵਾਲੇ ਸਮੇਂ ਅੰਦਰ ਜਿਲਾ ਜਲੰਧਰ ਦੇ ਪਿੰਡ ਡਮੁੰਡਾ ਵਿਖੇ ਬਣਾਈ ਜਾ ਰਹੀ ਸਾਰਾਗੜ੍ਹੀ ਸ਼ਹੀਦਾਂ ਦੇ ਸਮਾਰਕ ਦਾ ਵੀ ਜਲਦ ਹੀ ਬ੍ਰਿਟਿਸ਼ ਰੈਜੀਮੈਂਟ ਸਮੇਤ ਦੌਰਾ ਕਰਨ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਤੇ ਇਹ ਇਹ ਮਹਿਸੂਸ ਕਰ ਰਹੇ ਹਨ ਕਿ ਡਮੁੰਡਾ ਅੰਦਰ ਇਸ ਯਾਦਗਾਰ ਦੇ ਨਿਰਮਾਣ ਦੀ ਸੇਵਾ ਗੁਰੂ ਮਹਾਰਾਜ ਜੀ ਨੇ ਉਨ੍ਹਾਂ ਨੂੰ ਸੌਂਪੀ ਹੈ ਜਿਸਨੂੰ ਜਲਦ ਪੂਰਾ ਕਰ ਸ਼ਹੀਦਾਂ ਦੀ ਯਾਦ ਨੂੰ ਸਮਰਪਤ ਕੀਤਾ ਜਾਵੇਗਾ।ਇਸ ਮੌਕੇ ਗਿਆਨੀ ਨਰਿੰਦਰ ਪਾਲ ਸਿੰਘ ਹੁਰਾਂ ਡਾਕਟਰ ਜੋਸਨ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਬਹੁਤ ਖੁਸ਼ੀ ਹੈ ਕਿ ਅੱਜ ਡਾਕਟਰ ਜੋਸਨ ਸਾਡੇ ਪਾਸ ਪਹੁੰਚੇ ਹਨ ਅਤੇ ਉਨ੍ਹਾਂ ਸਾਡੇ ਕੰਮਾਂ ਤੇ ਤਸੱਲੀ ਪ੍ਰਗਟਾਈ ਹੈ ਇਸਦੇ ਨਾਨਕ ਨਾਲ ਡਾਕਟਰ ਜੋਸਨ ਵੱਲੋਂ ਜੌ ਸਿੱਖ ਇਤਿਹਾਸ ਵਿੱਚ ਦਰਜ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਬਣਾਏ ਰੱਖਣ ਲਈ ਵਿਸ਼ਵ ਪੱਧਰ ਤੇ ਸੇਵਾਵਾਂ ਨਿਭਾਉਣ ਦੇ ਨਾਲ ਨਾਲ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੀ ਸਾਰਾ ਇਤਿਹਾਸ ਪੂਰਨ ਤੌਰ ਤੇ ਜਾਨਣ ਦੇ ਜਤਨ ਕਰਦਿਆਂ ਆਪਣੇ ਖੁਦ ਦੇ ਖਰਚੇ ਤੇ ਜੀ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ ਉਹ ਆਪਣੇ ਆਪ ਵਿੱਚ ਸੇਵਾ ਦੀ ਵਿਲੱਖਣ ਮਿਸਾਲ ਹੈ ।
