• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday February 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਦੇ ਸਿੱਖ ਪਰਿਵਾਰਾਂ ਨੂੰ ਲੱਖ-ਲੱਖ ਰੁਪਏ ਦੇ ਚੈੱਕ ਸੌਂਪੇ

https://www.surreynewsbc.com/wp-content/uploads/2024/07/6C5C168D-14DD-412C-976E-348A31578ADB.jpeg
Staff Report
July 12, 2024 3:29pm

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਅੱਜ ਆਪਣਾ ਕੌਮੀ ਫਰਜ਼ ਸਮਝਦਿਆਂ ਸੰਸਥਾ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਅਮੁਪੁਰ ਪਿੰਡ ਵਿਖੇ ਜਿਨ੍ਹਾਂ ਚਾਰ ਪੀੜਤ ਸਿੱਖ ਪਰਿਵਾਰਾਂ ਦੇ ਘਰ ਸਰਕਾਰ ਵੱਲੋਂ ਢਾਹ ਦਿੱਤੇ ਗਏ ਸਨ ਉਨ੍ਹਾਂ ਨੂੰ ਮੁੱਢਲੇ ਤੌਰ ‘ਤੇ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇ ਚੈੱਕ ਸੌਂਪੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤੇਜਿੰਦਰਪਾਲ ਸਿੰਘ ਲਾਡਵਾ ਤੇ ਸਿੱਖ ਮਿਸ਼ਨ ਹਰਿਆਣਾ ਤੋਂ ਇੰਚਾਰਜ ਸ. ਸੁਖਵਿੰਦਰ ਸਿੰਘ ਸਮੇਤ ਸਮੁੱਚੀ ਟੀਮ ਨੇ ਅਮੁਪੁਰ ਪਿੰਡ ਪੁੱਜ ਕੇ ਉੱਥੇ ਕਿਸਾਨ ਜਥੇਬੰਦੀਆਂ ਵੱਲੋਂ ਸੱਦੀ ਗਈ ਪੰਚਾਇਤ ਵਿੱਚ ਸ਼ਮੂਲੀਅਤ ਕੀਤੀ ਅਤੇ ਪਰਿਵਾਰਾਂ ਨੂੰ ਚੈੱਕ ਸੌਂਪੇ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਿੱਖ ਪਰਿਵਾਰਾਂ ਲਈ ਰਾਹਤ ਸਮੱਗਰੀ ਰਾਸ਼ਨ, ਦਾਲਾਂ, ਪਾਣੀ, ਆਦਿ ਪਹੁੰਚਾਇਆ ਅਤੇ ਗਰਮੀ ਤੇ ਬਰਸਾਤ ਦੇ ਮੌਸਮ ਵਿੱਚ ਪਰਿਵਾਰਾਂ ਨੂੰ ਤੁਰੰਤ ਛੱਤ ਮੁਹੱਈਆ ਕਰਵਾਉਣ ਲਈ ਇੱਕ ਵੱਡਾ ਵਾਟਰ ਪਰੂਫ਼ ਟੈਂਟ ਲਗਵਾ ਕੇ ਦਿੱਤਾ ਤਾਂ ਜੋ ਮੀਂਹ ਤੇ ਗਰਮੀ ਤੋਂ ਬਚਾਅ ਹੋ ਸਕੇ।

Share

ਮਨੁੱਖੀ ਹੱਕਾਂ ਦੇ ਮਹਾਨ ਯੋਧੇ : ‘ਲੋਕ ਨਾਇਕ’ ਜਸਟਿਸ ਅਜੀਤ ਸਿੰਘ ਬੈਂਸ

ਬੀ.ਸੀ. ਵਿੱਚ ਗੋਲੀਬਾਰੀ, ਕੈਨੇਡਾ ਭਰ ਵਿੱਚ ਸੋਗ ਦੀ ਲਹਿਰ

ਚਿੱਤਰਕਲਾ ਦੀ ਸੂਖਮ ਰੂਹ – ਜਰਨੈਲ ਸਿੰਘ ਆਰਟਿਸਟ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...