• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

https://www.surreynewsbc.com/wp-content/uploads/2024/09/820E4B6B-4903-43A1-9834-5BFCB62969DE.jpeg
Staff Report
September 26, 2024 6:48pm

ਸ੍ਰੀ ਅੰਮ੍ਰਿਤਸਰ ਸਾਹਿਬ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਵਫ਼ਦ ਨੇ ਬੀਤੇ ਕੱਲ੍ਹ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਸੀ। ਇਸੇ ਦੀ ਲਗਾਤਾਰਤਾ ਵਿਚ ਹੀ ਅੱਜ ਮੇਘਾਲਿਆ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ।
ਸ਼੍ਰੋਮਣੀ ਕਮੇਟੀ ਵਫ਼ਦ ਦੀ ਅਗਵਾਈ ਕਰ ਰਹੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨੂੰ ਸ਼ਿਲਾਂਗ ’ਚ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ। ਭਾਈ ਮਹਿਤਾ ਨੇ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਕਾਲੋਨੀ ਵਿਚ ਵੱਸੇ ਸਿੱਖ ਪਰਿਵਾਰਾਂ ਦੇ ਘਰਾਂ ਦਾ ਮਾਮਲਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਹੁਣ ਗੁਰਦੁਆਰਾ ਸਾਹਿਬ ਢਾਹੁਣ ਦੇ ਨਿਰਦੇਸ਼ ਜਾਰੀ ਹੋਣ ’ਤੇ ਸਥਾਨਕ ਸਿੱਖਾਂ ਅੰਦਰ ਵਿਆਪਕ ਰੋਸ ਹੈ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਮੇਘਾਲਿਆ ਸਰਕਾਰ ਨੂੰ ਹਦਾਇਤ ਜਾਰੀ ਕਰਕੇ ਸਥਾਨਕ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਰਾਜਪਾਲ ਨਾਲ ਮੁਲਾਕਾਤ ਸਮੇਂ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੋਂ ਇਲਾਵਾ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਸ. ਗੁਰਜੀਤ ਸਿੰਘ, ਸੇਵ ਸ਼ਿਲਾਂਗ ਸਿੱਖਸ ਸੰਸਥਾ ਦੇ ਕਨਵੀਨਰ ਪ੍ਰੋਫ਼ੈਸਰ ਜਗਮੋਹਨ ਸਿੰਘ ਸ਼ਾਮਲ ਸਨ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Comments

  1. Prof Pritam Singh says

    September 28, 2024 at 3:36 am

    A good initiative by SGPS

  2. Prof Pritam Singh says

    September 28, 2024 at 3:36 am

    good initiative

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News