• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

…’ਤੇ ਹੁਣ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ‘ਬਾਂਹਾਂ ਖੜ੍ਹੀਆਂ’ ਕਰਵਾਈਆਂ

https://www.surreynewsbc.com/wp-content/uploads/2024/07/B580B971-43FC-431D-89F8-DA3C0F4C4204.jpeg
Staff Report
July 2, 2024 9:07am

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਖਿੱਚੋਤਾਣ ਖਤਮ ਹੋਣ ਦਾ ਨਾਮ ਨਹੀਂ ਲੈ ਰਹੀ । ਪਿਛਲੇ ਦਿਨੀਂ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਗਲਤੀਆਂ ਦੀ ਖਿਮਾ ਜਾਚਨਾ ਕਰਨ ਤੇ ਭੁੱਲਾਂ ਬਖ਼ਸ਼ਾਉਣ ਲਈ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇੱਕ ਪੱਤਰ ਸੌਂਪਿਆਂ ਹੈ।

ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਲਗਾਤਾਰ ਮੀਟਿੰਗਾਂ ਕਰਕੇ ਆਪਣੇ ਹੱਕ ਵਿੱਚ ਸਮਰਥਨ ਜੁਟਾ ਰਹੇ ਹਨ। ਬਾਗੀ ਅਕਾਲੀ ਆਗੂਆਂ ਵੱਲੋ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਮੈੰਬਰਾਂ ਨੇ ਸੁਖਬੀਰ ਬਾਦਲ ਦੇ ਹੱਕ ਵਿੱਚ ਬਾਂਹਾਂ ਖੜ੍ਹੀਆਂ  ਕਰਕੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 106 ਮੈਂਬਰ ਸਾਹਿਬਾਨਾਂ ਨੇ ਅੱਜ ਆਪ ਹਾਜ਼ਰ ਹੋਕੇ ਜਾਂ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਦੀ ਅਗਵਾਈ ਵਿੱਚ ਜਿੱਥੇ ਪੂਰਨ ਵਿਸ਼ਵਾਸ ਜਤਾਇਆ ਉੱਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਮੌਜੂਦਗੀ ਵਿੱਚ ਪਾਰਟੀ ਅਤੇ ਪੰਥ ਦੀ ਚੜ੍ਹਦੀਕਲਾ ਲਈ ਗੰਭੀਰ ਵਿਚਾਰਾਂ ਵੀ ਕੀਤੀਆਂ।ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਕਮੇਟੀ ਦੇ ਬਹੁ ਗਿਣਤੀ ਮੈੰਬਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਨੂੰ ਕਬੂਲ ਕਰ ਲੈਣ ਮਗਰੋਂ ਹੁਣ ਇਹ ਗੱਲ ਸਾਫ ਹੋ ਗਈ ਹੈ ਕਿ ਪਾਰਟੀ ਦੇ ਚੱਲ ਰਹੇ ਅੰਦਰੂਨੀ ਸੰਕਟ ਦਰਮਿਆਨ ਸੁਖਬੀਰ ਬਾਦਲ ਇੱਕ ਵਾਰ ਫਿਰ ਪਾਰਟੀ ਦੇ ਵੱਖ-ਵੱਖ ਸਿਆਸੀ ਅਤੇ ਗੈਰ ਸਿਆਸੀ ਵਿੰਗਾਂ ਨੂੰ ਆਪਣੇ ਨਾਲ ਜੋੜ ਕੇ ਰੱਖ ਸਕਣ ਵਿੱਚ ਕਾਮਯਾਬ ਰਹੇ ਹਨ।

ਇਸ ਤੋਂ ਪਹਿਲਾਂ ਅਕਾਲੀ ਦਲ ਦੇ ਐਸ.ਸੀ. ਵਿੰਗ ਅਤੇ ਇਸਤਰੀ ਅਕਾਲੀ ਦਲ ਵੱਲੋਂ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਹੱਕ ਵਿੱਚ ਪੂਰਨ ਭਰੋਸਾ ਪ੍ਰਗਟਾਇਆ ਗਿਆ ਹੈ ।

ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਸਾਰੇ ਅਹੁਦੇਦਾਰਾਂ ਨੇ ਵੀ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਈ ਬੈਠਕ ਵਿੱਚ ਹਾਜ਼ਰ ਹੋ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਨ ਵਿਸ਼ਵਾਸ ਪ੍ਰਗਟ ਕੀਤਾ ਅਤੇ ਅਗਾਂਹ ਲਈ ਪਾਰਟੀ ਵੱਲੋਂ ਮਿਲੇ ਸਾਰੇ ਪ੍ਰੋਗਰਾਮਾਂ ਨੂੰ ਪੂਰੇ ਜੋਸ਼ ਅਤੇ ਜਨੂੰਨ ਨਾਲ ਸਫ਼ਲ ਬਣਾਉਣ ਦਾ ਭਰੋਸਾ ਦਿਵਾਇਆ ਹੈ।

 

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News