ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਬਾਰ ਕੌਂਸਲ ਇੰਗਲੈਂਡ ਅਤੇ ਵੇਲਜ਼ ਦੇ ਵਫ਼ਦ ਨਾਲ ਮੀਟਿੰਗ ਕੀਤੀ।
ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਦੁਰਲੱਭ ਫੁਟੇਜ ਪ੍ਰਾਪਤ ਕਰਨ ਲਈ ਯੂਕੇ ਦੇ ਕਾਨੂੰਨੀ ਭਾਈਚਾਰੇ ਤੋਂ ਸਮਰਥਨ ਦੀ ਮੰਗ ਕੀਤੀ। ਮੁੱਖ ਮੰਤਰੀ ਮਾਨ ਨੇ ਵਫ਼ਦ ਨਾਲ ਮੁਲਾਕਾਤ ਕਰਦਿਆਂ ਉਹਨਾਂ ਨੂੰ ਦੱਸਿਆ ਕਿ ਭਾਰਤ ਵਿੱਚ ਇਸ ਮਹਾਨ ਸ਼ਹੀਦ ਦਾ ਕੋਈ ਵੀਡੀਓ ਰਿਕਾਰਡ ਉਪਲਬਧ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਕਾਟਲੈਂਡ ਯਾਰਡ ਕੋਲ ਸ਼ਹੀਦ ਭਗਤ ਸਿੰਘ ਜੀ ਦੀ ਗ੍ਰਿਫ਼ਤਾਰੀ ਅਤੇ ਮੁਕੱਦਮੇ ਦੇ ਸਮੇਂ ਦੀ ਦੁਰਲੱਭ ਫੁਟੇਜ ਹੋ ਸਕਦੀ ਹੈ, ਜੋ ਸਾਰੇ ਭਾਰਤੀਆਂ ਦੇ ਨਾਲ-ਨਾਲ ਪੰਜਾਬੀਆਂ ਲਈ ਵੀ ਬਹੁਤ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਹਿਲਾਂ ਹੀ ਇਸ ਫੁਟੇਜ ਨੂੰ ਪ੍ਰਾਪਤ ਕਰਨ ਲਈ ਗੰਭੀਰ ਯਤਨ ਕਰ ਰਹੀ ਹੈ ਤਾਂ ਜੋ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰ ਸਕੇ।
Comments