• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday August 23, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ ਪਹੁੰਚੇ ਸੁਨਾਮ,

https://www.surreynewsbc.com/wp-content/uploads/2024/07/9B9ED952-521B-4A3D-BFB7-0B9E5B4002DE.jpeg
StFf Report
July 31, 2024 7:56am

ਸੁਨਾਮ- ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇੜੀ (ਸੁਨਾਮ) ਵਿਖੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਦੱਸਿਆ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ ਅਤੇ ਕੇਂਦਰ ਵਿੱਚ ਸਾਲਾਨਾ 1200 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੀ-ਪਾਈਟ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਖੇੜੀ ਵਿਖੇ ਸਥਾਪਤ ਹੋਣ ਵਾਲੇ ਕੈਂਪਸ ਵਿੱਚ ਕਲਾਸ ਰੂਮ, ਰਹਿਣ-ਸਹਿਣ, ਖਾਣ-ਪੀਣ, ਆਧੁਨਿਕ ਖੇਡ ਮੈਦਾਨ ਸਮੇਤ ਉੱਤਮ ਦਰਜੇ ਦੀਆਂ ਸਹੂਲਤਾਂ ਹੋਣਗੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕੇਂਦਰ ਨੌਜਵਾਨਾਂ ਨੂੰ ਫੌਜ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਬਿਹਤਰੀਨ ਸਿਖਲਾਈ ਪ੍ਰਦਾਨ ਕਰੇਗਾ।

ਅਣਖੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, “ਸ਼ਹੀਦ ਕਿਸੇ ਇੱਕ ਪਰਿਵਾਰ ਜਾਂ ਕਿਸੇ ਇੱਕ ਕੌਮ ਦੇ ਨਹੀਂ ਬਲਕਿ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਨੇ,ਅਸੀਂ ਕਿਸਮਤ ਵਾਲੇ ਹਾਂ ਕਿ ਇਸ ਧਰਤੀ ਦਾ ਪਾਣੀ ਪੀਂਦੇ ਹਾਂ।ਇੱਥੋਂ ਦੇ ਕਾਲਜਾਂ ‘ਚ ਪੜ੍ਹੇ ਹੋਏ ਹਾਂ, ਜਿੱਥੇ ਸ਼ਹੀਦ ਊਧਮ ਸਿੰਘ ਜੀ ਪੈਦਾ ਹੋਏ ਸੀ।”

ਭਗਵੰਤ ਮਾਨ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਹਨਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇੱਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਅਤੇ ਦੇਸ਼ ਭਗਤੀ ਦੀ ਭਾਵਨਾ ਸਾਡੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ।

Share

Surrey Stands With Canada as U.S. Tariffs Escalate

ਖੋਸਾ ਫਾਰਮ ਸਰੀ ਵਿਖੇ ਹਰਿੰਦਰ ਸੰਧੂ ਤੇ ਅਮਨ ਧਾਲੀਵਾਲ ਨੇ ਬੰਨ੍ਹਿਆ ਸੁਰਾਂ ਦਾ ਰੰਗ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News