ਚੰਡੀਗੜ੍ਹ- ਭਾਰਤ ਵਿੱਚ ਰੇਲ ਗੱਡੀਆਾਂ ਰਾਂਹੀ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਆਗੂਆਂ ਨੇ ਪਿਛਲੇ 34 ਦਿਨਾਂ ਤੋਂ ਸ਼ੰਭੂ ਬਾਰਡਰ ‘ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਖਲ ਤੋਂ ਬਾਅਦ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਪਟੜੀਆਂ ਤੋਂ ਪਾਸੇ ਹਟਣ ਦੀ ਅਪੀਲ ਕੀਤੀ ਸੀ ਲਈ ਜਿਸ ਤੋਂ ਬਾਅਦ ਸੋਮਵਾਰ ਨੂੰ ਰੇਲ ਰੋਕੋ ਅੰਦੋਲਨ ਖਤਮ ਹੋ ਗਿਆ ਹੈ।
ਕਿਸਾਨਾਾਂ ਨੇ ਭਾਂਵੇ ਰੇਲ ਪਟੜੀਆਂ ਤੇ ਦਿੱਤੇ ਜਾ ਰਹੇ ਧਰਨੇ ਚੁੱਕਣ ਦਾ ਐਲਾਨ ਕੀਤਾ ਹੈ,ਪਰੰਤੂ ਸ਼ੰਭੂ ਬਾਰਡਰ ਤੇ ਪੱਕਾ ਮੋਰਚਾ ਲੱਗਿਆ ਰਹੇਗਾ। ਕਿਸਾਨ ਆਗੂ ਟੈਂਟ ਲਗਾ ਕੇ ਵੱਡੇ ਇਕੱਠ ਕਰਨ ਦੀ ਤਿਆਰੀ ਕਰ ਰਹੇ ਹਨ। ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ।ਆਉਂਦੇ ਦਿਨਾਂ ਵਿੱਚ ਜਿੱਥੇ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਿਆ ਜਾਵੇਗਾ, ਉੱਥੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਵਿਖਾਵੇ ਕਰਨ ਦੀ ਵੀ ਨਵੀ ਰਣਨੀਤੀ ਉਲੀਕੀ ਗਈ ਹੈ।