• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਖਨੌਰੀ-ਸ਼ੰਭੂ ਬਾਰਡਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਕਿਸਾਨਾਂ ਦੇ ਰੈਣ ਬਸੇਰੇ ਭੰਨੇ !

https://www.surreynewsbc.com/wp-content/uploads/2025/03/IMG_9737.jpeg
Staff Report
March 19, 2025 9:16am

ਖਨੌਰੀ- ਪੰਜਾਬ ਸਰਕਾਰ ਨੇ ਪੁਲਸ ਪ੍ਰਸ਼ਾਸਨ ਰਾਹੀਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਵੱਡੀ ਕਾਰਵਾਈ ਕੀਤੀ ਹੈ । ਪੰਜਾਬ ਪੁਲਸ ਨੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ  ਨੂੰ ਚੁੱਕ ਲਿਆ ਹੈ। ਕਈ ਹੋਰ ਕਿਸਾਨਾਂ ਆਗੂਆਂ ਨੂੰ ਵੀ ਹਿਰਾਸਤ ‘ਚ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ।

ਅੱਜ ਕਿਸਾਨ ਆਗੂ ਕੇਂਦਰ ਸਰਕਾਰ ਦੇ ਵਫਦ ਨਾਲ 7ਵੇਂ ਗੇੜ ਦੀ ਬੈਠਕ ਕਰ ਕੇ ਵਾਪਸ ਆ ਰਹੇ  ਸਨ, ਜਦੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਮੌਕੇ ਤੇ ਪਹੁੰਚੇ ਪੁਲਸ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਧਰਨੇ ਵਾਲੀ ਜਗ੍ਹਾ ਖਾਲ੍ਹੀ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ । ਇੱਥੇ ਦਫ਼ਾ 144 ਲੱਗੀ ਹੋਈ ਹੈ। ਕੋਈ ਵੱਡਾ ਜਲਸਾ ਨਹੀਂ ਹੋ ਸਕਦਾ । ਖਬਰਾਂ ਲਿਖੇ ਜਾਣ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਸ ਕਾਰਵਾਈ ਵਿੱਚ ਲੱਗੀ ਹੋਈ ਹੈ । ਇਲਾਕੇ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ । ਖਨੌਰੀ ਅਤੇ ਸ਼ੰਭੂ ਬਾਰਡਰ ਤੇ ਕਿਸਾਨਾ ਦੀ ਫੜੋ ਫੜੀ ਜਾਰੀ ਹੈ। ਜੇ.ਸੀ.ਬੀ.ਮਸ਼ੀਨਾਂ ਨਾਲ ਕਿਸਾਨਾਂ ਦੇ ਰੈਣ ਬਸੇਰੇ ਤੋੜ ਦਿੱਤੇ ਗਏ ਹਨ । ਪੁਲਸ ਪ੍ਰਸ਼ਾਸਨ ਵੱਲੋਂ ਸ਼ੰਭੂ ਬਾਰਡਰ ‘ਤੇ ਆਵਾਜ਼ਾਈ ਪੂਰੀ ਤਰ੍ਹਾਂ ਬਹਾਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ ।

ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਪੁਲਸ ਕਾਰਵਾਈ ਨੂੰ ਜ਼ਾਇਜ਼ ਠਹਿਰਾਉਣ ਵਿੱਚ ਲੱਗੇ ਹੋਏ ਹਨ। ਅਕਾਲੀ ਦਲ ਨੇ ਕਿਸਾਨਾਂ ਉੱਪਰ ਕੀਤੀ ਜ਼ਬਰੀ ਕਾਰਵਾਈ ਦਾ ਵਿਰੋਧ ਕੀਤਾ ਹੈ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News