• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday March 31, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

‘ਨਾ ਖੁਦਾ ਹੀ ਮਿਲਾ …’ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ!

https://www.surreynewsbc.com/wp-content/uploads/2024/06/3EACE4A7-0E15-4AA7-84CC-F7DF674C70A2.jpeg
ਗੁਰਬਾਜ ਸਿੰਘ ਬਰਾੜ
June 3, 2024 10:20am

ਚੰਡੀਗੜ੍ਹ- ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਹੁਣ ‘ ਨਾ ਖੁਦਾ ਹੀ ਮਿਲਾ ਨਾ ਵਿਸਾਲੇ ਸਨਮ…’ ਵਾਲੀ ਹੋ ਰਹੀ । ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਜਲੰਧਰ ਪੱਛਮੀ (ਰਿਜ਼ਰਵ ਸੀਟ) ਤੋਂ ਟਿਕਟ ਦੇ ਕੇ  ਵਿਧਾਇਕ ਬਣਾਇਆ ਸੀ ਪਰੰਤੂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ‘ਆਪ’ ਨੂੰ ਝਟਕਾ ਦਿੰਦਿਆਂ ਜਲੰਧਰ ਤੋਂ ਪਾਰਟੀ ਉਮੀਦਵਾਰ ਸ਼ੁਸੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵਿੱਚ ਸ਼ਾਮਿਲ ਕਰ ਲਿਆ ਸੀ। ਭਾਜਪਾ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਤਾਂ ਲੋਕ ਸਭਾ ਹਲਕਾ ਜਲੰਧਰ ਤੋਂ ਟਿਕਟ ਦੇ ਦਿੱਤੀ ਸੀ ਪਰੰਤੂ ਸ਼ੀਤਲ ਅੰਗੁਰਾਲ ਦੇ ਪਿੜ ਪੱਲੇ ਕੁਝ ਨਹੀਂ ਪਾਇਆ ਸੀ।

ਸ਼ੀਤਲ ਅੰਗੁਰਾਲ ਅਸਤੀਫ਼ਾ ਦੇ ਕੇ ਲੋਕ ਸਭਾ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਕਰਵਾਏ ਜਾਣ ਦੀ ਮੰਗ ਕਰ ਰਹੇ ਸਨ। ਪੰਜਾਬ ਦੇ ਲੋਕਾਂ ਨੂੰ ਉਸ ਵੇਲੇ ਹੋਰ ਹੈਰਾਨੀ ਹੋਈ ਜਦੋਂ ਉਨ੍ਹਾਂ ਲੋਕ ਸਭਾ ਚੋਣਾਂ ਦੀਆਂ ਵੋਟਾਂ ਪੈਣ ਮਗਰੋਂ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਪਰ ਉਹਨਾਂ ਦੀ ਬਾਜ਼ੀ ਪੁੱਠੀ ਪੈ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਅੱਜ 3 ਤਰੀਕ ਨੂੰ ਆਪਣੇ ਦਫ਼ਤਰ ਬੁਲਾਇਆ ਸੀ। ਤਾਜ਼ਾ ਖ਼ਬਰਾਂ ਮੁਤਾਬਕ ਸਪੀਕਰ ਸੰਧਵਾਂ ਨੇ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਖਾਲੀ ਐਲਾਨ ਦਿੱਤੀ ਹੈ।ਉੱਧਰ ਸ਼ੀਤਲ ਅੰਗੁਰਾਲ ਨੇ ਆਪਣੇ ਫੇਸਬੁੱਕ ਪੇਜ਼ ਤੋਂ  ਭਾਜਪਾ ਦਾ ਬੈਨਰ ‘ਮੋਦੀ ਕਾ ਪਰਿਵਾਰ’ ਵੀ ਹਟਾ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੀਤਲ ਅੰਗੁਰਾਲ ਨੇ ਸਿਆਸਤਦਾਨਾਂ ਵੱਲੋਂ ਉਨ੍ਹਾਂ ਨੂੰ ਖੱਜਲ ਕੀਤੇ ਜਾਣ ਦੀ ਸੂਰਤ ਵਿੱਚ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਚਿਤਾਵਨੀ ਦਿੱਤੀ, ਪਰੰਤੂ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਭਾਜਪਾ ਛੱਡਣ ਬਾਰੇ ਪੁੱਛਿਆ ਤਾਂ ਉਨ੍ਹਾਂ ਬੁੱਲਾਂ ‘ਤੇ ਜੀਬ ਫੇਰਦਿਆਂ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

Share

Get Your Passport in 30 Days — or It’s Free

ਪੰਜਾਬ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ- ਭਗਵੰਤ ਮਾਨ

ਸਫ਼ਲ ਹੋ ਨਿੱਬੜਿਆ ‘ਅਵਰ ਗਲੋਬਲ ਵਿਲੇਜ’ ਦਾ ‘ਸੰਦੂਕ ਸੀਸ਼ਿਆਂ ਵਾਲਾ’

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News