• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday February 10, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸਰੀ ਦੇ ਯੌਰਕ ਸੈਂਟਰ ‘ਚ ਚੱਲੀਆਂ ਗੋਲ਼ੀਆਂ, ਅਕਾਊਟਿਂਗ ਬਿਜ਼ਨਸ ਨੂੰ ਬਣਾਇਆ ਨਿਸ਼ਾਨਾ !

https://www.surreynewsbc.com/wp-content/uploads/2025/06/IMG_1005.jpeg
Staff Report
June 14, 2025 5:02pm

ਸਰੀ – ਸਰੀ ਦੇ ਪ੍ਰਸਿੱਧ ਕਾਰੋਬਾਰੀ ਪਲਾਜ਼ੇ ਯੌਰਕ ਸੈਂਟਰ ਵਿੱਚ ਗੋਲੀ ਚੱਲਣ ਦੀ ਖ਼ਬਰ ਹੈ । ਗੋਲੀ ਚਲਾਉਣ ਦੀ ਵਾਰਦਾਤ ਸ਼ਨੀਵਾਰ ਬਾਅਦ ਦੁਪਹਿਰ ਵਾਪਰੀ ਹੈ । ਮੁੱਢਲੀ ਜਾਣਕਾਰੀ ਅਨੁਸਾਰ ਸਤੀਸ਼ ਅਕਾਊਂਟਿੰਗ ਨੂੰ ਨਿਸ਼ਾਨਾ ਬਣਾਇਆ ਗਿਆ ਹੈ।  ਇਹ ਬਿਜਨਸ਼ ਸਰੀ ਦੇ ਵੈਦਿਕ ਹਿੰਦੂ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦਾ ਦੱਸਿਆ ਜਾ ਰਿਹਾ ਹੈ । ਸਤੀਸ਼ ਕੁਮਾਰ ਨੂੰ ਫ਼ਿਰੌਤੀ ਦੀਆਂ ਧਮਕੀਆਂ ਮਿਲਣ ਮਗਰੋਂ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ । ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਸਤੀਸ਼ ਕੁਮਾਰ ਦੀ ਹਿੱਸੇਦਾਰੀ ਵਾਲੇ ਬਿਜ਼ਨਸ ਰਿਫ਼ਲੈਕਸ਼ਨ ਬੈਂਕੁਇਟ ਹਾਲ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ । ਮੀਡੀਆ ਰਿਪੋਰਟਾਂ ਮੁਤਾਬਕ ਸਤੀਸ਼ ਕੁਮਾਰ ਕੋਲੋਂ ਦੋ ਮਿਲੀਅਨ ਦੀ ਫ਼ਿਰੌਤੀ ਮੰਗੀ ਜਾ ਰਹੀ ਹੈ, ਪਰੰਤੂ ਸਤੀਸ਼ ਕੁਮਾਰ ਵੱਲੋਂ ਫ਼ਿਰੌਤੀ ਮੰਗਣ ਵਾਲਿਆਂ ਨੂੰ ਕਾਣੀ ਕੌਡੀ ਵੀ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਸਗੋਂ ਉਨ੍ਹਾ ਫ਼ਿਰੌਤੀ ਮੰਗਣ ਵਾਲਿਆਂ ਅੱਗੇ ਨਾ ਝੁਕਦਿਆਂ ਹਮਲਾਵਰਾਂ ਨੂੰ ਗ੍ਰਿਫਤਾਰ ਕਰਵਾਉਣ ਵਾਲਿਆਂ ਲਈ ਇੱਕ ਲੱਖ ਡਾਲਰ ਦੇਣ ਦਾ ਐਲਾਨ ਕੀਤਾ ਗਿਆ ਹੈ । ਗੋਲੀ ਚੱਲਣ ਦੀ ਘਟਨਾ ਦੀ ਰਿਪੋਰਟ ਪੁਲਿਸ ਨੂੰ ਦਿੱਤੀ ਜਾ ਚੁੱਕੀ ਹੈ । ਕੋਈ ਜਾਨੀ ਨੁਕਸਾਨ ਹੋਣ ਤੋਂ ਵਾਲ-ਵਾਲ ਬਚਾਅ ਹੋ ਗਿਆ ਹੈ । ਮੌਕੇ ‘ਤੇ ਪਹੁੰਚੇ ਸਰੀ ਪੁਲਿਸ ਦੇ ਅਧਿਕਾਰੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਛਾਣਬੀਣ ਕਰ ਕੇ ਹਮਲਾਵਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ।  ਸ਼ਹਿਰ ਦੇ ਇਸ ਚਹਿਲ- ਪਹਿਲ ਵਾਲੇ ਕਾਰੋਬਾਰੀ ਪਲਾਜ਼ੇ ਵਿੱਚ ਦਿਨ ਦਿਹਾੜੇ ਗੋਲੀ ਚੱਲਣ ਦੀ ਘਟਨਾ ਵਾਪਰਣ ਮਗਰੋਂ ਸਥਾਨਕ ਕਾਰੋਬਾਰੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ ।

ਉੱਧਰ ਦੂਜੇ ਪਾਸੇ ਫ਼ਿਰੌਤੀ ਮੰਗਣ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਤੀਸ਼ ਕੁਮਾਰ ਦੀ ਪਹਿਲਕਦਮੀ ਨਾਲ ਭਲਕੇ ਰਿਫਲੈਕਸ਼ਨ ਬੈਂਕੁਇਟ ਹਾਲ ਵਿੱਚ ਇਕੱਠ ਕੀਤਾ ਜਾ ਰਿਹਾ ਹੈ । ਇਸ ਪ੍ਰੋਗਰਾਮ ਵਿੱਚ ਕਾਰੋਬਾਰੀਆਂ,ਪੁਲਿਸ ਅਧਿਕਾਰੀਆਂ, ਰਾਜਸੀ ਆਗੂਆਂ ਅਤੇ ਸਥਾਨਕ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ।

Share

Mark Carney Calls for Swift Parliamentary Action After Meeting with Pierre Poilievre

MLA Mandeep Dhaliwal Highlights CityReach Food Program, Calls for Action on Food Security

ਸਰੀ ਵਿੱਚ ਅਣਚਾਹੀਆਂ ਵੱਡੀਆਂ ਵਸਤੂਆਂ ਚੁੱਕਣ ਵਿੱਚ ਆਏਗੀ ਤੇਜ਼ੀ, ਸਿਟੀ ਨੇ ਵਧੇਰੇ ਟਰੱਕ ਕੀਤੇ ਸ਼ਾਮਲ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...