• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੀਤਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

https://www.surreynewsbc.com/wp-content/uploads/2025/05/IMG_0769.jpeg
ਸਟਾਫ਼ ਰਿਪੋਰਟ
May 27, 2025 8:32am

ਜੇਲ੍ਹਾਂ ‘ਕਰਾਈਮ ਦੀ ਯੂਨੀਵਰਸਿਟੀ’- ਬਲਕੌਰ ਸਿੰਘ

ਮਾਨਸਾ – ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤ ਦੀ ਮੌਤ ਦਾ ਇਨਸਾਫ਼ ਨਹੀਂ ਮਿਲਿਆ । ਅੱਜ ਮਾਨਸਾ ਵਿੱਚ ਕਾਂਗਰਸ ਪਾਰਟੀ ਵੱਲੋਂ ਆਯੋਜਿਤ ‘ਸੰਵਿਧਾਨ ਬਚਾਓ ਰੈਲੀ’ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਦੇ ਕਤਲ ਦੇ ਇਨਸਾਫ ਲਈ ਚੋਣ ਮੈਦਾਨ ‘ਚ ਉੱਤਰਨਗੇ।ਉਨ੍ਹਾਂ ਕਿਹਾ ਕਿ ਕਾਤਲਾਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ, ਸਾਜਿਸ਼ਘਾੜਿਆਂ ਨੂੰ ਜੇਲ੍ਹਾਂ ਵਿੱਚ ਹੋਸਟਲਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਨਸਾਫ਼ ਹਾਸਲ ਕਰਨ ਲਈ ਸਿਸਟਮ ਵਿੱਚ ਆਉਣਾ ਪਏਗਾ। ਬਲਕੌਰ ਸਿੰਘ ਨੇ ਜੇਲਾਂ ਨੂੰ ‘ਕਰਾਈਮ ਦੀ ਯੂਨੀਵਰਸਿਟੀ ਕਰਾਰ’ ਦਿੱਤਾ।

ਮਾਨਸਾ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ‘ਸੰਵਿਧਾਨ ਬਚਾਓ ਰੈਲੀ ‘ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ  ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਵੱਡੀ ਜ਼ਰੂਰਤ ਹੈ ਕਿਉਂਕਿ ਪੰਜਾਬ ਅਤੇ ਦੇਸ਼ ਭਰ  ਵਿੱਚ ਦਿਨ ਦਿਹਾੜੇ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਵੀ ਦਿਨ ਦਿਹਾੜੇ ਮਾਨਸਾ ’ਚ ਕਤਲ ਕਰ ਦਿੱਤਾ ਗਿਆ ਸੀ ਪਰੰਤੂ ਸਾਜਿਸ਼ਘਾੜੇ ਕੁੱਝ ਲੋਕ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਨੇ ਪਿਛਲੇ ਲੰਬੇ ਸਮੇਂ ਤੋਂ ਵਿਗੜੀ ਅਮਨ ਕਾਨੂੰਨ ਦੀ ਵਿਵਸਥਾ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ  ਦੀ ਵਿਵਸਥਾ ਪੁਰ੍ਹੀ ਤਰ੍ਹਾਂ ਵਿਗੜ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਇਸ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਉਠਾ ਰਹੇ। ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ, ਜਦਕਿ ਉਨ੍ਹਾਂ ਦੇ ਪੁੱਤਰ ਦੀ ਤੀਜੀ ਬਰਸੀ ਵੀ ਆ ਚੁੱਕੀ ਹੈ।

ਮਾਨਸਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਆਗੂ ਰਾਜਾ ਵੜਿੰਗ ਨੇ ਕਿਹਾ ਕਿ  ਜਿੱਥੇ ਜਿੱਥੇ ਵੀ ਸੰਵਿਧਾਨ ਬਚਾਓ ਅਭਿਆਨ ਤਹਿਤ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉੱਥੇ ਉੱਥੇ ਹੀ ਇਹ ਪ੍ਰੋਗਰਾਮ ਰੈਲੀ ਦਾ ਰੂਪ ਧਾਰਨ ਕਰ ਰਹੇ ਹਨ। ਪੂਰੇ ਪੰਜਾਬ ਵਿੱਚ ਚਲਾਏ ਜਾ ਰਹੇ ਇਸ ਅਭਿਆਨ ਵਿੱਚ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ। ਅੱਜ ਮਾਨਸਾ ਵਿਖੇ ਭਰਵਾਂ ਇਕੱਠ ਹੋਇਆ ਹੈ । ਕਾਂਗਰਸ ਪਾਰਟੀ ਸੰਵਿਧਾਨ ਦੀ ਰੱਖਿਆ ਲਈ ਵਚਨਬੱਧ ਹੈ ਤੇ ਇਸ ਲੜਾਈ ਨੂੰ ਜ਼ਮੀਨੀ ਪੱਧਰ ਉੱਤੇ ਲਿਜਾ ਕੇ ਸੰਵਿਧਾਨ ਉੱਤੇ ਹਮਲੇ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਬਕ ਜ਼ਰੂਰ ਸਿਖਾਏਗੀ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News