• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday September 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਮ੍ਰਿੰਤਸਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਐਲਾਨ!

https://www.surreynewsbc.com/wp-content/uploads/2024/05/579AB240-A85B-4359-BC4A-10C9CF187FEE.jpeg
Staff Report
May 12, 2024 8:51am

ਸ੍ਰੀ ਅਮ੍ਰਿੰਤਸਰ ਸਾਹਿਬ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ‘ਛੋਟੇ ਸਿੱਧੂ’ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਮੱਥਾ ਟੇਕਣ ਪਹੁੰਚੇ ਸ. ਬਲਕੌਰ ਸਿੰਘ  ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਹਨਾਂ ਦੀ ਕਾਫੀ ਨੇੜਤਾ ਹੈ । ਇਸ ਤੋਂ ਪਹਿਲਾਂ ਉਹਨਾਂ ਦੇ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਵਜੋਂ ਖੜ੍ਹਨ ਦੀਆਂ ਅਫ਼ਵਾਹਾਂ ਵੀ ਉੱਡਣ ਲੱਗ ਪਈਆਂ ਸਨ, ਪਰੰਤੂ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਹਨਾਂ ਨੂੰ ਘਰ ਜਾ ਕੇ ਮਨਾ ਲਿਆ ਸੀ । ਉਹਨਾਂ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਸਾਹਮਣੇ 9 ਨੁਕਤੇ ਉਠਾਏ ਸਨ। ਬਲਕੌਰ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ, “ਅੱਜ ਬਠਿੰਡਾ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਮਿਲਣ ਆਏ, ਓਹਨਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਲਿਖਤੀ ਪੱਤਰ ਵੀ ਦਿੱਤਾ। ਆਸ ਕਰਦਾਂ ਹਾਂ ਅਜਿਹਾ ਘਿਣਾਉਣਾ ਜ਼ੁਰਮ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆਂ ਅਤੇ ਗੈਂਗਸਟਰਬਾਦ ਖਿਲਾਫ਼ ਸਖ਼ਤ ਕਾਨੂੰਨ ਬਨਣਗੇ।”

ਚੇਤੇ ਰਹੇ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੇ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜੀ ਸੀ ਪਰੰਤੂ ਉਹ ‘ਆਪ’ ਉਮੀਦਵਾਰ ਤੋਂ ਵੱਡੇ ਫਰਕ ਨਾਲ ਚੋਣ ਹਾਰ ਗਏ ਸਨ । ਸਿੱਧੂ ਮੂਸੇਵਾਲਾ ਦਾ ਦੋ ਸਾਲ ਪਹਿਲਾਂ ਮਾਨਸਾ ਨੇੜੇ ਜਵਾਹਰ ਕੇ ਪਿੰਡ ਵਿੱਚ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤ ਦੀ ਮੌਤ ਦਾ ਇਨਸਾਫ਼ ਲੈਣ ਲਈ ਸਮੇਂ ਦੀ ਸਰਕਾਰ ਨੂੰ ਵਾਹਣੀ ਪਾਈ ਰੱਖਿਆ। ਹੁਣ ਲੋਕ ਸਭਾ ਚੋਣਾਂ ਮੌਕੇ ਉਸਨੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਸਾਹਮਣੇ ਨੋਂ ਨੁਕਤੇ ਰੱਖੇ ਹਨ ।

 

Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...