• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਸਿਕੰਦਰ ਸਿੰਘ ਮਲੂਕਾ ਦੀ ਘਰ ਵਾਪਸੀ !

https://www.surreynewsbc.com/wp-content/uploads/2025/06/IMG_1001.jpeg
Gurbaj Singh Brar
June 14, 2025 10:21am

ਸਰੀ , ਬੀ.ਸੀ. –  ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਅੱਜ ਅਧਿਕਾਰਤ ਤੌਰ ’ਤੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਹ ਕੁਝ ਸਮਾਂ ਪਹਿਲਾਂ ਸੁਖਬੀਰ ਸਿੰਘ ਬਾਦਲ ਤੋਂ ਵੱਖ ਹੋ ਗਏ ਸਨ।

ਇਸ ਤੋਂ ਪਹਿਲਾਂ ਸੋਹਣ ਸਿੰਘ ਠੰਡਲ , ਅਨਿਲ ਜੋਸ਼ੀ ਵਰਗੇ ਹੋਰ ਸੀਨੀਅਰ ਆਗੂਆਂ ਵਲੋਂ ਵੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਗਈ ਹੈ । ਇਹ ਕਦਮ ਅਕਾਲੀ ਦਲ ਨੂੰ ਪੰਜਾਬ ’ਚ ਇਕ ਨਵੇਂ ਜੋਸ਼ ਨਾਲ ਮੈਦਾਨ ਵਿੱਚ ਲਿਆਉਣ ਵਾਲਾ ਮੰਨਿਆ ਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਮਲੂਕਾ ਦੀ ਵਾਪਸੀ ’ਤੇ ਸੋਸ਼ਲ ਮੀਡੀਆ ਰਾਹੀਂ ਆਪਣਾ ਸੰਦੇਸ਼ ਜਾਰੀ ਕਰਦਿਆਂ ਕਿਹਾ:

“ਮੈਨੂੰ ਸੀਨੀਅਰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਨੂੰ ਦੁਬਾਰਾ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਖੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਮ ਭੂਮਿਕਾ ਨਿਭਾਈ। ਮਲੂਕਾ ਸਾਹਿਬ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਹਲਕੇ ’ਚ ਚੋਣ ਪ੍ਰਚਾਰ ਵਿੱਚ ਜੁਟਣਗੇ। ਪੰਜਾਬ ਦੀ ਜਨਤਾ ਦੇ ਸਹਿਯੋਗ ਨਾਲ ਅਕਾਲੀ ਦਲ ਹਰ ਰੋਜ਼ ਬਿਹਤਰ ਹੋ ਰਿਹਾ ਹੈ। ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਇਕੱਠੇ ਹੋਵੋ।”

ਇਹ ਤਾਜ਼ਾ ਤਬਦੀਲੀਆਂ ਅਕਾਲੀ ਦਲ ਨੂੰ ਸੂਬੇ ਵਿੱਚ ਨਵੀਂ ਦਿਸ਼ਾ ਅਤੇ ਮਜ਼ਬੂਤੀ ਦੇਣ ਵਾਲੀਆਂ ਮੰਨੀਆਂ ਜਾ ਰਹੀਆਂ ਹਨ। ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ ਵਿੱਚ ਵਾਪਸੀ ਦਾ ਸਵਾਗਤ ਕਰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ, “ਸਾਡੇ ਸਤਿਕਾਰਯੋਗ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਸ.ਸਿਕੰਦਰ ਸਿੰਘ ਮਲੂਕਾ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਦੀਆਂ ਵਧਾਈਆਂ।
ਪੰਜਾਬ ਦੇ ਲੋਕਾਂ ਦੀ ਅਤੇ ਸਮੇਂ ਦੀ ਮੰਗ ਹੈ ਕਿ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ। ਆਓ ਸਾਰੇ ਇਕੱਠੇ ਹੋਈਏ ਅਤੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ ਤਾਂ ਜੋ ਪੰਜਾਬ ਨੂੰ ਫਿਰ ਤੋਂ ਤਰੱਕੀ, ਖੁਸ਼ਹਾਲੀ, ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੇ ਰਾਹ ’ਤੇ ਲਿਜਾਇਆ  ਜਾ ਸਕੇ।”

ਚੇਤੇ ਰਹੇ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਖਿਲਾਫ਼ ਚੋਣ ਲੜੀ ਸੀ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News