• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday September 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸਿੱਖ ਲੜਕੀ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਤੋਂ ਰੋਕਿਆ, ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

https://www.surreynewsbc.com/wp-content/uploads/2024/06/F1CE1244-6406-470C-A76B-52DDFC538024.jpeg
ਸਟਾਫ਼ ਰਿਪੋਰਟ
June 23, 2024 8:38am

ਅਮ੍ਰਿੰਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣਾ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ, “ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ। ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ।”
ੳਨ੍ਹਾਂ ਕਿਹਾ ਕਿ ਇਹ ਵਰਤਾਰੇ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਹੈ। ਸ਼੍ਰੋਮਣੀ ਕਮੇਟੀ ਗੁਰਸਿੱਖ ਲੜਕੀ ਦੇ ਨਾਲ ਹੈ। ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰਕੇ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਗਹਿਰਾ ਅਸਰ ਪੈਂਦਾ ਹੈ।ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਵੀ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ। ਉਨ੍ਹਾ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪ੍ਰੀਖਿਆ ਦੀ ਸਿੱਖ ਉਮੀਦਵਾਰ ਐਡਵੋਕੇਟ ਅਰਮਨਜੋਤ ਕੌਰ ਲਈ 23 ਜੂਨ 2024 ਨੂੰ ਹੋਇਆ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।

Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News