• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬੀ ਗਾਇਕ ਸਿੰਗਾ ਨੇ ਦੱਸਿਆ ਜਾਨ ਨੂੰ ਖ਼ਤਰਾ, ਕਿਹਾ ਹੁਣ ਤੱਕ 2-3 ਘਰ ਬਦਲੇ !

https://www.surreynewsbc.com/wp-content/uploads/2025/03/IMG_9576.jpeg
ਸਟਾਫ਼ ਰਿਪੋਰਟ
March 11, 2025 11:33am

ਚੰਡੀਗੜ੍ਹ – ਪ੍ਰਸਿੱਧ ਪੰਜਾਬੀ ਗਾਇਕ ਸਿੰਗਾ ਨੇ ਸੋਸ਼ਲ ਮੀਡੀਆ ‘ਤੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਜ਼ਿੰਦਗੀ ਸੁਰੱਖਿਅਤ ਨਹੀਂ ਹੈ ਅਤੇ ਉਨ੍ਹਾਂ ਦੀ ਲਗਾਤਾਰ ਰੈੱਕੀ ਕੀਤੀ ਜਾ ਰਹੀ ਹੈ।

ਸਿੰਗਾ ਨੇ ਚਿੰਤਾ ਜ਼ਾਹਰ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਹੀ 2-3 ਘਰ ਬਦਲ ਚੁੱਕੇ ਹਨ, ਪਰ ਹੁਣ ਵੀ ਉਨ੍ਹਾਂ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਹ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਲਈ ਹੋਰ ਕਿੰਨੀ ਵਾਰ ਘਰ ਬਦਲਣਗੇ?

ਇਸ ਸੰਬੰਧੀ, ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ:

“ਕਾਫ਼ੀ ਸਮੇਂ ਤੋਂ ਮੇਰੀ ਰੈੱਕੀ ਕੀਤੀ ਜਾ ਰਹੀ ਹੈ। ਮੈਂ ਪੰਜਾਬ ਪੁਲਿਸ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਮੈਨੂੰ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਹੋਰ ਕਿੰਨੀ ਵਾਰ ਘਰ ਬਦਲਣਾ ਪਵੇਗਾ?”

ਸਿੰਗਾ ਨੇ ਇਹ ਵੀ ਕਿਹਾ ਕਿ ਉਹ ਹੋਲੀ ਤੋਂ ਬਾਅਦ ਹੋਰ ਖੁਲਾਸੇ ਕਰਨਗੇ।

ਮਨਪ੍ਰੀਤ ਸਿੰਘ ਉਰਫ਼ ਸਿੰਗਾ ਗਾਇਕੀ ਦੇ ਨਾਲ ਨਾਲ ਫ਼ਿਲਮਾਂ ਵਿੱਚ ਵੀ ਕੰਮ ਕਰ ਚੁੱਕੇ ਹਨ । ਪ੍ਰਸਿੱਧ ਗੀਤਕਾਰ ਅਤੇ ਫ਼ਿਲਮ ਨਿਰਦੇਸ਼ਕ ਅਮਰਦੀਪ ਗਿੱਲ ਨੇ ਉਨ੍ਹਾਂ ਨੂੰ ‘ਜੋਰਾ: ਸੈਕੰਡ ਚੈਪਟਰ’ ਫ਼ਿਲਮ ਵਿੱਚ ਦੀਪ ਸਿੱਧੂ ਦੇ ਨਾਲ ਪੇਸ਼ ਕੀਤਾ ਸੀ। ਸਿੰਗਾ ਬਲੈਕੀਆ ਫ਼ਿਲਮ ਵਿੱਚ ਵੀ ਨਜ਼ਰ ਆਏ ਸਨ ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News