• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Thursday August 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਨਸ਼ਾ ਤਸਕਰਾਂ ਦੀਆਂ ਜ਼ਾਇਦਾਦਾਂ ਜ਼ਬਤ ਕਰਾਂਗੇ – ਭਗਵੰਤ ਮਾਨ

https://www.surreynewsbc.com/wp-content/uploads/2024/06/91A90215-EA87-4B46-A041-0591B4BCEBD1.jpeg
Staff Report
June 18, 2024 6:49am

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ ‘ਤੇ ਚਰਚਾ ਕੀਤੀ ਗਈ।

ਮੁੱਖ ਮੰਤਰੀ ਮਾਨ ਨੇ ਸਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ, ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀਆ ਜਾਇਦਾਦਾਂ ਅਟੈਚ ਹੋਣਗੀਆ ਤੇ ਪੁਲਸ ਅਫਸਰ ਪਿੰਡ ਲੈਵਲ ਤੇ ਲੋਕਾਂ ਨਾਲ ਜ਼ਿਆਦਾ ਰਾਬਤਾ ਰੱਖਣ।ਅਟੈਚ ਕੀਤੀ ਗਈ ਜਾਇਦਾਦ ‘ਤੇ ਨੋਟਿਸ ਚਿਪਕਾ ਦਿੱਤਾ ਜਾਵੇਗਾ ਜਾਂ ਬੋਰਡ ਲਗਾ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਅਜਿਹੀ ਜਾਇਦਾਦ ਨੂੰ ਕਿਰਾਏ ‘ਤੇ ਨਾ ਲੈ ਸਕੇ ਅਤੇ ਅਜਿਹੀ ਜ਼ਮੀਨ ਵਾਹੀ ਵਰਗੇ ਕਾਰਜਾਂ ਲਈ ਠੇਕੇ ‘ਤੇ ਵੀ ਨਾ ਚਾੜ੍ਹੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਸ ਬਾਬਤ ਸਰਕਾਰ ਨੂੰ ਕਾਨੂੰਨ ਵਿੱਚ ਵੀ ਤਬਦੀਲੀ ਕਰਨੀ ਪਈ ਤਾਂ ਕੀਤੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਨਸ਼ਿਆਂ ਦੇ ਕਾਰੋਬਾਰ ਵਿੱਚ ਮਿਲੀਭੁਗਤ ਰੱਖਣ ਵਾਲੇ ਪੁਲਸ ਮੁਲਾਜ਼ਮਾਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ, “ਨਸ਼ੇ ਦੇ ਸੌਦਾਗਰਾਂ ਦੀ ਮਦਦ ਕਰਨ ਜਾਂ ਖ਼ੁਦ ਨਸ਼ਾ ਵੇਚਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ, ਉਹਨਾਂ ‘ਤੇ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਡਿਸਮਿਸ ਕੀਤਾ ਜਾਵੇਗਾ। ਅਸੀਂ ਸੂਬੇ ‘ਤੇ ਲੱਗੇ ਨਸ਼ੇ ਦੇ ਕਲੰਕ ਨੂੰ ਹਰ ਹੀਲੇ ਧੋ ਕੇ ਰਹਾਂਗੇ।”

ਇਸਦੇ ਨਾਲ ਹੀ ਅਫ਼ਸਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਜੇ ਥਾਣਿਆਂ ਚੋਂ ਰਿਸ਼ਵਤ ਦੀ ਸ਼ਿਕਾਇਤ ਆਈ ਜਾਂ ਲੋਕਾਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਤਾਂ SSP ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।ਇਸ ਮੀਟਿੰਗ ਵਿੱਚ ਪੁਲਿਸ ਦੀ ਨਫਰੀ ਵਧਾਉਣ ‘ਤੇ ਵੀ ਵਿਚਾਰਾਂ ਹੋਈਆਂ।

ਮੁੱਖ ਮੰਤਰੀ ਵੱਲੋਂ ਸੂਬੇ ਦੇ ਪੁਲਸ ਮੁਖੀ ਗੌਰਵ ਯਾਦਵ ਨਾਲ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਖੁਲਾਸੇ ਕੀਤੇ ਗਏ।ਪੰਜਾਬ ਪੁਲਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਜਲਦੀ ਹੀ ਪੁਲਸ ਵਿੱਚ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਹੇਠਲੇ ਪੱਧਰ ਤੋਂ ਲੈ ਕੇ ਉੱਪਰ ਤੱਕ ਪੁਲਸ ਮੁਲਾਜ਼ਮਾਂ ਦੀਆਂ ਬਦਲੀਆਂ ਹੋਣਗੀਆਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਚੋਣਾਂ ਆਖਰੀ ਗੇੜ ਵਿੱਚ ਹੋਣ ਕਾਰਨ ਸਭ ਤੋਂ ਲੰਬਾ ਚੋਣ ਜ਼ਾਬਤਾ ਲੱਗਿਆ, ਦੇਸ਼ ‘ਚ ਹੋਈਆ ਲੋਕ ਸਭਾ ਦੀਆਂ ਚੋਣਾਂ ‘ਚ ਇਲੈਕਸ਼ਨ ਕਮਿਸ਼ਨ ਵੱਲੋਂ ਲਗਾਏ ਚੋਣ ਜ਼ਾਬਤੇ ਦੌਰਾਨ ਬੰਦ ਪਏ ਵਿਕਾਸ ਕਾਰਜਾਂ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਸੂਬੇ ਦੀ ਬਿਹਤਰੀ ਲਈ ਨਵੀਆਂ ਸਕੀਮਾਂ ਅਤੇ ਨਵੇਂ ਫ਼ੈਸਲੇ ਵੀ ਲਾਗੂ ਕੀਤੇ ਜਾ ਰਹੇ ਹਨ।

Share

Surrey Newton Area Shooting: Gunfire Damages Outbuilding

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News