• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday August 23, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਡਲਹੌਜ਼ੀ ‘ਚ ਸੈਲਾਨੀ ਜੋੜੇ ‘ਤੇ ਹਮਲਾ, ਪੰਜਾਬ ਦੀ ਸਿਆਸਤ ਭਖੀ !

https://www.surreynewsbc.com/wp-content/uploads/2024/06/468A826E-9714-4751-9347-5743158EFD42.jpeg
Staff Report
June 16, 2024 12:05pm

ਅਮ੍ਰਿੰਤਸਰ – ਐਨ.ਆਰ.ਆਈ. ਮਾਮਲਿਆਂ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਪੀੜ੍ਹਤ ਪਰਿਵਾਰ ਨਾਲ ਮੁਲਾਕਾਤ ਕੀਤੀ।

ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਿਮਾਚਲ ‘ਚ ਪੰਜਾਬੀ ਜੋੜੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਪੁਲਿਸ ਜ਼ੀਰੋ ਐਫ.ਆਈ.ਆਰ.ਦਰਜ ਕਰੇਗੀ। ਧਾਲੀਵਾਲ ਨੇ ਕਿਹਾ ਕਿ ਅਸੀਂ ਇੱਕ-ਦੋ ਦਿਨਾਂ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਮਿਲ ਕੇ ਹਮਲਾਵਰਾਂ  ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਾਂਗੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।

ਤਾਜ਼ਾ ਖ਼ਬਰਾਂ ਮੁਤਾਬਕ ਕੰਵਲਜੀਤ ਸਿੰਘ ਦੇ ਭਰਾ ਜੋਬਨਜੀਤ ਸਿੰਘ ਦੇ ਬਿਆਨਾਂ ‘ਤੇ ਅੰਮ੍ਰਿਤਸਰ ਥਾਣੇ ਵਿੱਚ ਐਫ.ਆਈ. ਆਰ. ਦਰਜ ਕਰਵਾਈ ਗਈ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਿਮਾਚਲ ਦੇ ਮੁੱਖ ਮੰਤਰੀ ਨੂੰ ਈ. ਮੇਲ ਭੇਜ ਕੇ ਸਾਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਘਟਨਾ ਅਤਿ ਨਿੰਦਣਯੋਗ ਹੈ। ਹਰ ਰੋਜ਼ ਪੰਜਾਬ ਤੋਂ ਹਜ਼ਾਰਾਂ ਲੋਕ ਸ਼ਿਮਲਾ, ਮਨਾਲੀ, ਕਸੌਲੀ ਅਤੇ ਡਲਹੌਜ਼ੀ ਵਰਗੇ ਸੈਰ-ਸਪਾਟਾ ਸਥਾਨਾਂ ‘ਤੇ ਜਾਂਦੇ ਹਨ।ਹਿਮਾਚਲ ਪ੍ਰਦੇਸ਼ ਦੀ ਅਰਥਵਿਵਸਥਾ ਵੀ ਕਾਫ਼ੀ ਹੱਦ ਤੱਕ ਸੈਰ-ਸਪਾਟੇ ‘ਤੇ ਨਿਰਭਰ ਹੈ। ਅਜਿਹੀਆਂ ਘਟਨਾਵਾਂ ਸੈਲਾਨੀਆਂ ਦੇ ਮਨਾਂ ਵਿੱਚ ਡਰ ਅਤੇ ਸ਼ੱਕ ਪੈਦਾ ਕਰਨਗੀਆਂ।

ਇਸ ਲਈ ਹਿਮਾਚਲ ਸਰਕਾਰ ਨੂੰ ਇਸ ਘਟਨਾ ਨੂੰ ਗੰਭੀਰਤਾ ਨਾਲ ਵਿਚਾਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਪੇਨ ਤੋਂ ਆਏ ਪੰਜਾਬੀ ਨੌਜਵਾਨ ਕੰਵਲਜੀਤ ਸਿੰਘ ਤੇ ਉਸਦੀ ਸਪੈਨਿਸ਼ ਮੂਲ ਦੀ ਪਤਨੀ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿਚ ਸਥਾਨਕ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਮਜੀਠੀਆਂ ਨੇ ਕਿਹਾ ਕਿ ਫਿਲਮੀ ਅਦਾਕਾਰਾ ਤੇ ਹੁਣ ਐਮ.ਪੀ. ਬਣੇ ਕੰਗਣਾ ਰਣੌਤ ਵੱਲੋਂ ਪੰਜਾਬੀਆਂ ਬਾਰੇ ਕੀਤੀ ਬਿਆਨਬਾਜ਼ੀ ਦਾ ਹੀ ਇਹ ਅਸਰ ਹੈ ਕਿ ਹਿਮਾਚਲੀ ਲੋਕ ਪੰਜਾਬੀ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਬਹੁਤ ਚਿੰਤਾਜਨਕ ਵਰਤਾਰਾ ਹੈ, ਇਸ ਪ੍ਰਤੀ ਸਾਰਿਆਂ ਨੂੰ ਖਾਸ ਤੌਰ ’ਤੇ ਕੇਂਦਰ ਸਰਕਾਰ ਤੇ ਭਾਜਪਾ ਲੀਡਰਸ਼ਿਪ ਨੂੰ ਸੋਚਣ ਦੀ ਲੋੜ ਹੈ ਕਿ ਕੰਗਣਾ ਦੀ ਜ਼ਹਿਰੀਲੀ ਬਿਆਨਬਾਜ਼ੀ ਕੀ ਰੰਗ ਲਿਆ ਰਹੀ ਹੈ।

ਅਕਾਲੀ ਆਗੂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲੈੰਦਿਆਂ ਕਿਹਾ ਕਿ ਜਿਹੜੀ ਸਰਕਾਰ ਜ਼ੇਲਾਂ ਵਿੱਚ ਬੰਦ ਗੈਂਗਸਟਰਾਂ ਦੀ ਇੰਟਰਵਿਊ ਕਰਨ ਬਾਰੇ ਹਾਲੇ ਤੱਕ ਚੁੱਪ ਹੈ ਉਸ ਤੋਂ ਹੋਰ ਕੀ ਉਮੀਦ ਹੋ ਸਕਦੀ ਹੈ।

ਦੱਸਣਯੋਗ ਹੈ ਕਿ ਲੰਘੇ ਸ਼ਨੀਵਾਰ ਨੂੰ ਪੰਜਾਬ ਮੂਲ ਦੇ ਐਨ.ਆਰ.ਆਈ. ਕੰਵਲਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਕੁੱਝ ਲੋਕਾਂ ਨੇ ਉਸਦੇ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਕੀਤੀ ।

ਕੰਵਲਜੀਤ ਸਿੰਘ ਨੇ ਕਿਹਾ ਕਿ ਉਸ ‘ਤੇ ਕਰੀਬ 100 ਲੋਕਾਂ ਨੇ ਹਮਲਾ ਕੀਤਾ ਸੀ। ਉਸ ਨੇ ਹਿਮਾਚਲ ਪੁਲਿਸ ‘ਤੇ ਘਟਨਾ ਦੀ ਵੀਡੀਓ ਨੂੰ ਜ਼ਬਰਦਸਤੀ ਡਿਲੀਟ ਕਰਨ ਦਾ ਵੀ ਦੋਸ਼ ਲਗਾਇਆ ਹੈ।

ਫ਼ਿਲਹਾਲ ਕੰਵਲਜੀਤ ਸਿੰਘ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।ਕੰਵਲਜੀਤ ਸਿੰਘ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਹੈ, ਅਤੇ ਉਹ ਪੰਜਾਬ ਵਿੱਚ ਕਾਰੋਬਾਰ ਸ਼ੁਰੂ ਕਰਨ ਦਾ ਇਰਾਦਾ ਰੱਖਦਾ ਹੈ।

Share

Surrey Stands With Canada as U.S. Tariffs Escalate

ਖੋਸਾ ਫਾਰਮ ਸਰੀ ਵਿਖੇ ਹਰਿੰਦਰ ਸੰਧੂ ਤੇ ਅਮਨ ਧਾਲੀਵਾਲ ਨੇ ਬੰਨ੍ਹਿਆ ਸੁਰਾਂ ਦਾ ਰੰਗ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News