• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਸਰਕਾਰ ਨੇ ਦੋ ਲੱਖ ਤੋਂ ਵਧੇਰੇ ਕੁੱਤੇ ਖੱਸੀ ਕੀਤੇ ! ਸਦਨ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੰਤਰੀ ਘੇਰਿਆ!

https://www.surreynewsbc.com/wp-content/uploads/2025/02/IMG_9380.jpeg
ਸਟਾਫ ਰਿਪੋਰਟ
February 25, 2025 7:41pm

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿੱਚ ਖ਼ਤਮ ਹੋਏ ਸ਼ੈਸ਼ਨ ਦੇ ਦੂਜੇ ਦਿਨ ਸੂਬੇ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਦਾ ਮੁੱਦਾ ਉੱਠਿਆ। ਸੱਤਾਧਾਰੀ ਧਿਰ ਦੀ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮਨੁੱਖੀ ਜ਼ਿੰਦਗੀਆਂ ਨੂੰ ਦਰਪੇਸ਼ ਅਵਾਰਾ ਕੁੱਤਿਆਂ ਦੇ ਖ਼ਤਰੇ ਤੋਂ ਖ਼ਬਰਦਾਰ ਕਰਦਿਆਂ ਆਪਣੀ ਹੀ ਪਾਰਟੀ ਦੇ ਮੰਤਰੀ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਵਾਰਾ ਕੁੱਤਿਆਂ ਦੇ ਝੁੰਡ ਤੁਰੇ ਫਿਰਦੇ ਹਨ। ਉਹਨਾਂ ਸਥਾਨਕ ਸਰਕਾਰ ( local government) ਬਾਰੇ ਮੰਤਰੀ ਕੋਲੋਂ ਮੰਗ ਕੀਤੀ ਕਿ ਮਨੁੱਖੀ ਜਿੰਦਗੀਆਂ ਦਾ ਖੌਅ ਬਣ ਰਹੇ ਇਹਨਾਂ ਅਵਾਰਾ ਕੁੱਤਿਆਂ ਦੀ ਸਮੱਸਿਆ ਤੋ ਨਿਜ਼ਾਤ ਦਿਵਾਉਣ ਲਈ ਸਖ਼ਤ ਕਦਮ ਚੁੱਕੇ ਜਾਣ ।

ਸਦਨ ਵਿੱਚ ਮੌਜੂਦ ਸਥਾਨਕ ਸਰਕਾਰ ਬਾਰੇ ਮੰਤਰੀ ਡਾ: ਰਵਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਅਵਾਰਾ ਕੁੱਤਿਆਂ ਨੂੰ ਖੱਸੀ ਕਰਨ ਦੀ ਮੁਹਿੰਮ ਵਿੱਢੀ ਹੋਈ ਹੈ । ਉਹਨਾਂ ਕਿਹਾ ਕਿ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 2,18,063 ਕੁੱਤੇ ਖੱਸੀ ਕੀਤੇ ਜਾ ਚੁੱਕੇ ਹਨ। ਅਵਾਰਾ ਕੁੱਤਿਆਂ ਦੀ ਗਿਣਤੀ ਸੀਮਿਤ ਰੱਖਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਕਿਹਾ ਕਿ 2022 ਤੋਂ 2024 ਤੱਕ ਦੇ ਸਿਰਫ਼ ਦੋ ਸਾਲਾਂ ਦੇ ਵਕਫ਼ੇ ਦੌਰਾਨ ਹੀ ਤਕਰੀਬਨ 80,000 ਕੁੱਤੇ ਖੱਸੀ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਐਨੀਮਲ ਕਰੂਐਲਟੀ ਖ਼ਿਲਾਫ਼ ਕਾਨੂੰਨ ਬਣਿਆ ਹੋਣ ਕਾਰਨ ਜਾਨਵਰਾਂ ਦੇ ਹੱਕਾਂ ਦੀ ਰਖਵਾਲੀ ਕਰਨ ਵੱਲ ਵੀ ਧਿਆਨ ਦਿੱਤਾ ਜਾਂਦਾ ਹੈ। ਇਸ ਕਾਨੂੰਨ ਤਹਿਤ ਜਾਨਵਰਾਂ ਨੂੰ ਜਿੱਥੋਂ ਚੁੱਕਿਆ ਜਾਂਦਾ ਹੈ ਉੱਥੇ ਹੀ ਛੱਡਣਾ ਪੈਂਦਾ ਹੈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੰਤਰੀ ਵੱਲੋਂ ਪੇਸ਼ ਕੀਤੇ ਦਾਅਵਿਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕਿਸੇ ਦਿਨ ਖੁਦ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਜ਼ਾਇਜ਼ਾ ਲੈਣ, ਉਹਨਾਂ ਨੂੰ ਜ਼ਮੀਨੀ ਹਕੀਕਤਾਂ ਵੱਖਰੀਆਂ ਨਜ਼ਰ ਆਉਣਗੀਆਂ।

ਮੰਤਰੀ ਨੇ ਕਿਹਾ ਕਿ ਕੁੱਤਿਆਂ ਦੀ ਤਾਦਾਦ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਐਨੀਮਲ ਕਰੂਐਲਟੀ ਐਕਟ ਆੜੇ ਆ ਜਾਂਦਾ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਜ਼ਿਲ੍ਹਾ ਸਦਰ ਮੁਕਾਮਾਂ ‘ਤੇ ਕੁੱਤੇ ਖੱਸੀ ਕਰਨ ਵਾਲੇ ਸੈਂਟਰ ਬਣਾਏ ਹੋਏ ਹਨ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅਜਿਹੇ ਸੈਂਟਰ ਨਹੀਂ ਬਣੇ ਉਹ ਵੱਖ ਵੱਖ-ਵੱਖ ਮਹਿਕਮਿਆਂ ਨਾਲ ਤਾਲਮੇਲ ਕਰਕੇ ਅਜਿਹੇ ਹੋਰ ਸੈਂਟਰ ਸਥਾਪਤ ਕਰਨਗੇ। ਉਹਨਾਂ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਬਾਰੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵੀ ਮੁਲਾਕਾਤ ਕਰਨਗੇ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News